ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਤੋਂ ਗਾਇਬ ਵਿਧਾਇਕਾਂ ਦੀ ਮੰਗੀ ਰਿਪੋਰਟ

captain-amarinder-singh

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੇ ਉੱਪ ਚੋਣਾਂ ਹੋਣ ਜਾ ਰਹੀਆਂ ਨੇ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਬਹੁਤ ਹੀ ਸਰਗਰਮ ਹੁੰਦੀ ਦਿਖਾਈ ਦਿੰਦੀ ਹੈ। ਪੰਜਾਬ ਦੇ ਲੀਡਰ ਇੱਕ ਦੂਜੇ ਦੇ ਉੱਪਰ ਦੋਸ਼ ਲਾ ਰਹੇ ਹਨ। ਪਰ ਪੰਜਾਬ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਵਿੱਚ ਆਪਣੀ ਡਿਊਟੀ ਤੋਂ ਕਈ ਮੰਤਰੀ ਅਤੇ ਵਿਧਾਇਕ ਗਾਇਬ ਦਿਸ ਰਹੇ ਹਨ। ਜਿੰਨ੍ਹਾਂ ਦੀ ਸ਼ਿਕਾਇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਪਹੁੰਚ ਗਈ ਹੈ।

ਜਿਸ ਨੂੰ ਦੇਖ ਕੇ ਕੈਪਟਨ ਅਮਰਿੰਦਰ ਸਿੰਘ ਨੇ ਉੱਪ ਚੋਣਾਂ ਵਿੱਚ ਲੱਗੀ ਆਪਣੀ ਡਿਊਟੀ ਤੋਂ ਗਾਇਬ ਮੰਤਰੀ ਅਤੇ ਵਿਧਾਇਕਾਂ ਦੀ ਰਿਪੋਰਟ ਮੰਗੀ ਹੈ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਦੇ ਸਾਰੇ ਆਗੂਆਂ ਦੇ ਵਲੋਂ ਸਾਰੀਆਂ ਸੀਟਾਂ ਦੇ ਉੱਪਰ ਜਿੱਤ ਹਾਸਲ ਕਰਨ ਦੇ ਕੀਤੇ ਦਾਅਵਿਆਂ ਕਰਕੇ ਕਈ ਮੰਤਰੀ ਅਤੇ ਵਿਧਾਇਕ ਉੱਥੋਂ ਗਾਇਬ ਚੱਲ ਰਹੇ ਹਨ। ਕਾਂਗਰਸ ਦੇ ਇਹ ਆਗੂ ਚੋਣਾਂ ਤੋਂ ਬਾਹਰੀ ਇਲਾਕਿਆਂ ਦੇ ਵਿੱਚ ਨਜ਼ਰ ਆ ਰਹੇ ਹਨ।

ਜ਼ਰੂਰ ਪੜ੍ਹੋ: 31 ਅਕਤੂਬਰ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ

ਅਜਿਹੇ ਹਾਲਾਤਾਂ ਨੂੰ ਦੇਖਦੇ ਹੋਏ ਹਲਕਾ ਇੰਚਾਰਜਾਂ ਦੇ ਵਲੋਂ ਗਾਇਬ ਮੰਤਰੀ ਅਤੇ ਵਿਧਾਇਕਾਂ ਦੀ ਰਿਪੋਰਟ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦਿੱਤੀ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕੋਲ ਇਹ ਲਿਸਟ ਪੁੱਜਣ ਕਰਕੇ ਕਈ ਕਾਂਗਰਸੀ ਆਗੂ ਆਪਣੇ ਹਲਕਿਆਂ ਦੇ ਵਿੱਚ ਵਾਪਿਸ ਪੁੱਜਣੇ ਸ਼ੁਰੂ ਹੋ ਗਏ ਹਨ, ਜਦੋਂਕਿ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੇ ਪਹਿਲਾਂ ਹੀ ਦੂਜੇ ਹਲਕੇ ‘ਚ ਕੰਮ ਕਰਨ ਦਾ ਦਾਅਵਾ ਕੀਤਾ ਹੈ।