Captain Amarinder Singh News: ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕਪਤਾਨ ਅਮਰਿੰਦਰ ਸਿੰਘ ਨੇ ਦਿੱਤਾ ਵੱਡਾ ਬਿਆਨ

captain-amarinder-singh-punjab-water-syl

Captain Amarinder Singh News: ਪੰਜਾਬ ਅਤੇ ਹਰਿਆਣਾ ਵਿਚਾਲੇ ਦਰਿਆਵਾਂ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਿਹਾ ਝਗੜਾ ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਇਕ ਵਾਰ ਫਿਰ ਗਰਮਾ ਗਿਆ ਹੈ। ਕੇਂਦਰ, ਪੰਜਾਬ, ਹਰਿਆਣਾ ਦੀ ਸੱਤਾ ‘ਤੇ ਕਾਬਜ਼ ਭਾਜਪਾ ਅਤੇ ਕਾਂਗਰਸ ਵਲੋਂ ਆਪੋ ਆਪਣੇ ਤਰੀਕੇ ਨਾਲ ਪਾਣੀਆਂ ਦੀ ਇਸ ਜੰਗ ਨੂੰ ਜਿੱਤਣ ਦੇ ਮਾਮਲੇ ਵਿਚ ਹੀਰੋ ਬਣਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਹ ਵੀ ਪੜ੍ਹੋ: Shri Muktsar Sahib Fire News: ਮੁਕਤਸਰ ਸਾਹਿਬ ਦੇ ਮਿੱਤਲ ਸੈਨਟਰੀ ਤੇ ਹਾਰਡਵੇਅਰ ਸਟੋਰ ਵਿੱਚ ਲੱਗੀ ਅੱਗ, ਲੱਖਾਂ ਦਾ ਸਮਾਂ ਸੜ੍ਹ ਕੇ ਸੁਆਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਅਤੇ ਮੌਜੂਦਾ ਕਾਰਜਕਾਲ ਦੌਰਾਨ ਜਿਸ ਤਰ੍ਹਾਂ ਪੰਜਾਬ ਵਿਚੋਂ ਲੰਘਦੇ ਦਰਿਆਵਾਂ ਦੇ ਪਾਣੀ ਨੂੰ ਸਿਰਫ਼ ਪੰਜਾਬ ਲਈ ਵਰਤਣ ਦੀ ਜ਼ੋਰਦਾਰ ਤਰੀਕੇ ਨਾਲ ਆਵਾਜ਼ ਚੁੱਕਦਿਆਂ ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਸਪੱਸ਼ਟ ਰੂਪ ਵਿਚ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਅਤੇ ਖੇਤਾਂ ਦੀ ਲੋੜ ਤੋਂ ਪਾਣੀ ਪਹਿਲਾਂ ਹੀ ਬਹੁਤ ਘੱਟ ਹੈ, ਇਸ ਲਈ ਹਰਿਆਣਾ ਨੂੰ ਦੇਣ ਲਈ ਪੰਜਾਬ ਕੋਲ ਪਾਣੀ ਬਿਲਕੁਲ ਨਹੀਂ ਹੈ।

ਇਹ ਵੀ ਪੜ੍ਹੋ: Ludhiana Corona Updates News: ਲੁਧਿਆਣਾ ਦੇ ਵਿੱਚ ਹੋਇਆ ਕੋਰੋਨਾ ਬਲਾਸਟ, ਬੀਤੇ ਦਿਨ 400 ਦੇ ਕਰੀਬ ਨਵੇਂ ਕੇਸ ਆਏ ਸਾਹਮਣੇ

ਕਾਂਗਰਸ ਦੀ ਭੜਕਾਊ ਵਿਚਾਰਧਾਰਾ ਨੂੰ ਅੱਗੇ ਤੋਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਹੈ ਕਿ ਜੇ ਪੰਜਾਬ ਤੋਂ ਧੱਕੇ ਨਾਲ ਦਰਿਆਈ ਪਾਣੀ ਹਰਿਆਣਾ ਨੂੰ ਦੇਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੰਜਾਬ ਸਮੇਤ ਸਮੁੱਚੇ ਦੇਸ਼ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਅੱਗ ਲੱਗ ਜਾਵੇਗੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ, ਸੁਪਰੀਮ ਕੋਰਟ ਨੂੰ ਦਰਿਆਵਾਂ ਦੇ ਪਾਣੀਆਂ ਦਾ ਮਸਲਾ ਸੁਲਝਾਉਣ ਲਈ ਹਰਿਆਣਾ ਦੇ ਨਾਲ-ਨਾਲ ਰਾਜਸਥਾਨ ਨੂੰ ਵੀ ਮੀਟਿੰਗ ਵਿਚ ਬਿਠਾਉਣ, ਹਿਮਾਚਲ ਪ੍ਰਦੇਸ਼ ਵਿਚੋਂ ਆ ਰਹੇ ਪਾਣੀਆਂ ਨੂੰ ਹਿਮਾਚਲ ਵਿਚ ਵੀ ਬੰਨ੍ਹ ਮਾਰ ਕੇ ਸੰਭਾਲਣ ਅਤੇ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਵੀ ਸੰਭਾਲਣ ਲਈ ਕੇਂਦਰ ਸਰਕਾਰ ਨੂੰ ਯੋਜਨਾਵਾਂ ਬਣਾਉਣ ਦਾ ਸੁਝਾਅ ਦਿੱਤਾ ਹੈ।

ਇਹ ਵੀ ਪੜ੍ਹੋ: Punjab Weather Updates: ਮਾਨਸੂਨ ਦੇ ਪੂਰੀ ਤਰਾਂ ਸਰਗਰਮ ਹੋਣ ਦੇ ਬਾਵਜੂਦ ਵੀ ਕੁੱਝ ਰਹੇਗਾ ਮੌਸਮ ਦਾ ਹਾਲ

ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ ਯਮੁਨਾ ਲਿੰਕ ਨਹਿਰ ਸਬੰਧੀ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਤਲੁਜ ਦਰਿਆ ਦਾ ਪਾਣੀ ਤਾਂ ਮੰਗਿਆ ਜਾ ਰਿਹਾ ਹੈ, ਜਮਨਾ ਦਰਿਆ ਦੇ ਪਾਣੀ ਦਾ ਹਿਸਾਬ ਕੌਣ ਕਰੇਗਾ? ਮੌਜੂਦਾ ਸਮੇਂ ਪਾਣੀਆਂ ਦਾ ਇਹ ਮਸਲਾ ਹੱਲ ਕਰਨ ਲਈ ਕੁੱਝ ਕਰਨ ਦੀ ਸਮਰੱਥਾ ਅਤੇ ਤਾਕਤ ਪੰਜਾਬ ਕਾਂਗਰਸ ਅਤੇ ਭਾਜਪਾ ਦੇ ਹੱਕ ਵਿਚ ਹੀ ਹੈ ਕਿਉਂਕਿ ਦੋਵਾਂ ਸੂਬਿਆਂ ਵਿਚ ਇਨ੍ਹਾਂ ਦੀਆਂ ਸਰਕਾਰਾਂ ਹਨ।

ਸ਼੍ਰੋਮਣੀ ਅਕਾਲੀ ਦਲ ਦਾ ਇਸ ਮਾਮਲੇ ਵਿਚ ਰੋਲ ਪੰਜਾਬ ਵਿਚ ਰੌਲਾ ਪਾਉਣ ਅਤੇ ਦਿੱਲੀ ਜਾ ਕੇ ਚੁੱਪ ਬੈਠਣ ਤੱਕ ਸੀਮਤ ਹੋ ਕੇ ਰਹਿ ਗਿਆ ਹੈ। ਉਂਝ ਤਾਂ ਇਹ ਮਸਲਾ ਵੋਟਾਂ ਦੇ ਲਾਲਚ ਵਿਚ ਇੰਨਾ ਉਲਝਾ ਦਿੱਤਾ ਗਿਆ ਹੈ ਕਿ ਜਿੰਨਾ ਚਿਰ ਵੋਟਾਂ ਦੀ ਇਹ ਰਾਜਨੀਤੀ ਖਤਮ ਨਹੀਂ ਹੁੰਦੀ, ਇਹ ਮਸਲਾ ਹੱਲ ਨਹੀਂ ਹੋਣ ਦਿੱਤਾ ਜਾਵੇਗਾ, ਫਿਰ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਅਤੇ ਪਾਰਟੀ ਦੀ ਇਸ ਮਾਮਲੇ ਵਿਚ ਇਤਿਹਾਸਕ ਭੂਮਿਕਾ ਦਰਜ ਕਰਵਾਉਣ ਲਈ ਇਹ ਮਸਲਾ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਅਤੇ ਸੁਪਰੀਮ ਕੋਰਟ ਤੱਕ ਜ਼ੋਰਦਾਰ, ਪੈਰਵਾਈ ਕਰਦੇ ਹਨ ਤਾਂ ਉਹ ਇਸ ਪਾਣੀਆਂ ਦੀ ਜੰਗ ਦੇ ਜੇਤੂ ਜਰਨੈਲ ਦੇ ਰੂਪ ਵਿਚ ਇਤਿਹਾਸਕ ਥਾਂ ਹਾਸਲ ਕਰ ਸਕਦੇ ਹਨ।

 Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ