ਦਾਖਾ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਉੱਤਰੀ ਦਸਤਾਰ

 captain-amrinder-singh-road-show

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਮੰਗਲਵਾਰ ਨੂੰ ਹਲਕਾ ਦਾਖਾ ਵਿਖੇ ਪਹੁੰਚੇ। ਜਿੱਥੇ ਉਹ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੇ ਲਈ ਰੋਡ ਸ਼ੋਅ ਕਰ ਰਹੇ ਸਨ। ਰੋਡ ਸ਼ੋਅ ਕਰਨ ਦੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਕੁੱਝ ਅਜਿਹੀ ਘਟਨਾ ਵਾਪਰੀ ਕਿ ਸਾਰੇ ਕਾਂਗਰਸੀ ਵਰਕਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ।

ਜ਼ਰੂਰ ਪੜ੍ਹੋ: ਜਲੰਧਰ ਦੇ ਤਹਿਸੀਲ ਦਫਤਰ ਦੇ ਵਿੱਚ ਵਿਜੀਲੈਂਸ ਦੀ ਰੇਡ, ਸੀਨੀਅਰ ਅਸਿਸਟੈਂਟ ਗਿਰਫ਼ਤਾਰ

ਜਿਸ ਸਮੇਂ ਕੈਪਟਨ ਅਮਰਿੰਦਰ ਸਿੰਘ ਸੰਦੀਪ ਸੰਧੂ ਦੇ ਲਈ ਰੋਡ ਸ਼ੋਅ ਕਰ ਰਹੇ ਸਨ ਤਾਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਬੱਸ ਦੇ ਉੱਪਰ ਬਿਜਲੀ ਦੀਆਂ ਤਾਰਾਂ ਸੀ, ਬੱਸ ਤੋਂ ਬਾਹਰ ਨਿਕਲਦਿਆਂ ਇਨ੍ਹਾਂ ਤਾਰਾਂ ਨਾਲ ਵੱਜ ਕੇ ਕੈਪਨਨ ਅਮਰਿੰਦਰ ਸਿੰਘ ਦੀ ਪੱਗ ਲੱਥ ਗਈ।

captain-amrinder-singh-road-show

ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਪੱਗ ਤਾਰਾਂ ਨਾਲ ਟਕਰਾਈ ਤਾਂ ਸੰਸਦ ਮੈਂਬਰ ਰਵਨੀਤ ਬਿੱਟੂ ਕੈਪਟਨ ਅਮਰਿੰਦਰ ਸਿੰਘ ਦੇ ਅੱਗੇ ਬੈਠ ਗਏ ਤੇ ਉਨ੍ਹਾਂ ਨੂੰ ਸੰਭਲਣ ਦਾ ਵਕਤ ਦਿੱਤਾ। ਇਸ ਦੇ ਨਾਲ ਹੀ ਇਸ ਘਟਨਾ ਨੂੰ ਰਵਨੀਤ ਸਿੰਘ ਬਿੱਟੂ ਦੇ ਦੁਆਰਾ ਕੈਮਰੇ ਦੀ ਅੱਖ ਵਿੱਚ ਕੈਦ ਹੋਣ ਤੋਂ ਬਚਾਉਣ ਦੀ ਵੀ ਪੂਰੀ ਕੋਸ਼ਿਸ਼ ਕੀਤੀ ਗਈ। ਹਲਕਾ ਦਾਖਾ ਵਿੱਚ ਪੁੱਜ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਪ੍ਰਚਾਰ ਬਹੁਤ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।

captain-amrinder-singh-road-show

ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਵੀ ਕੀਤਾ ਕਿ ਪੰਜਾਬ ਵਿੱਚ ਸਾਰੀਆਂ 4 ਸੀਟਾਂ ‘ਤੇ ਕਾਂਗਰਸ ਦੀ ਜਿੱਤ ਜ਼ਰੂਰ ਹੋਵੇਗੀ। ਹਾਲਾਂਕਿ ਹਰਿਆਣਾ ਦੀਆਂ ਸੀਟਾਂ ਬਾਰੇ ਕੁਝ ਨਹੀਂ ਕਿਹਾ। ਇਸ ਬਿਆਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਉਹਨਾਂ ਸਮਾਂ ਪਾਕਿਸਤਾਨ ਨਹੀਂ ਜਿਨਗੇ ਜਿੰਨ੍ਹਾਂ ਸਮਾਂ ਪਾਕਿਸਤਾਨ ਸਾਡੇ ਜਵਾਨਾਂ ‘ਤੇ ਗੋਲੀਬਾਰੀ ਬੰਦ ਨਹੀਂ ਕਰੇਗਾ ਤੇ ਅੱਤਵਾਦ ਖ਼ਤਮ ਨਹੀਂ ਕਰੇਗਾ। ਉਂਝ ਉਨ੍ਹਾਂ ਇਹ ਵੀ ਕਿਹਾ ਕਿ ਉਹ ਪਹਿਲੇ ਜਥੇ ਨਾਲ ਕਰਤਾਰਪੁਰ ਸਾਹਿਬ ਜਾਣਗੇ ਪਰ ਇਸ ਨੂੰ ਇਹ ਨਾ ਸਮਝਿਆ ਜਾਵੇ ਕਿ ਉਹ ਪਾਕਿਸਤਾਨ ਗਏ ਹਨ। ਕਰਤਾਰਪੁਰ ਸਾਹਿਬ ਹੁਣ ਇੱਕ ਕੌਰੀਡੋਰ ਹੈ ਨਾ ਕਿ ਪਾਕਿਸਤਾਨ।