ਕੈਪਟਨ ਸਾਹਮਣੇ ਦਹਾੜਨ ਲਈ ਨਵਜੋਤ ਸਿੰਘ ਸਿੱਧੂ ਤਿਆਰ-ਬਰ-ਤਿਆਰ

Captain vs Sidhu

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਨਵੇਂ ਵਿਸ਼ੇ ਤੇ ਚਰਚਾ ਹੋਣੀ ਲਾਜ਼ਮੀ ਹੈ। ਜੀ ਹਾਂ, ਗੱਲ ਕਰ ਰਹੇ ਹਾਂ ਪੰਜਾਬ ਦੀ ਸਿਆਸਤ ਦੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਅੱਗੇ ਸ਼ੇਰ ਵਾਂਗ ਦਹਾੜਾਨ ਲਈ ਤਿਆਰ ਹਨ। ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਕਰਕੇ ਸਾਰੇ ਸਿਆਸੀ ਵਰਕਰਾਂ ਵਿੱਚ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਆਮੋ ਸਾਹਮਣੇ ਹੋਣ ਦੀ ਚਰਚਾ ਛਿੜੀ ਹੋਈ ਹੈ। ਇਹ ਤਾਂ ਹੋਣਾ ਲਾਜ਼ਮੀ ਸੀ ਕਿਉਂਕਿ ਲੋਕ ਸਭਾ ਚੋਣਾਂ ਤੋਂ ਬਾਅਦ ਕੈਪਟਨ ਅਤੇ ਸਿੱਧੂ ਦੇ ਵਿਚਕਾਰ ਤਕਰਾਰ ਦਿਨੋਂ ਦਿਨ ਵਧਦੀ ਨਜ਼ਰ ਆ ਰਹੀ ਸੀ।

ਇਹ ਵੀ ਦੱਸ ਦੇਈਏ ਕਿ ਵਿਧਾਨ ਸਭਾ ਵਿੱਚ ਨਵਜੋਤ ਸਿੰਘ ਸਿੱਧੂ ਇੱਕ ਵਿਧਾਇਕ ਦੇ ਪੱਖ ਵਜੋਂ ਪਹੁੰਚ ਰਹੇ ਹਨ, ਪਰ ਸਵਾਲ ਤਾਂ ਇਹ ਵੀ ਬਣਦਾ ਹੈ ਕਿ ਨਵਜੋਤ ਸਿੰਘ ਸਿੱਧੂ ਨਾਲ ਖੜੇਗਾ ਕੌਣ ? ਪਿਛਲੇ 2 ਮਹੀਨਿਆਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਸਭ ਦੇ ਸਾਹਮਣੇ ਆਉਣਗੇ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਿੱਧੂ ਦੇ ਅਸਤੀਫ਼ਾ ਦੇਣ ਤੋਂ ਬਾਅਦ ਕੋਈ ਵੀ ਮੰਤਰੀ ਉਹਨਾਂ ਨੂੰ ਮਿਲਣ ਨਹੀਂ ਪੁੱਜਾ ਸਿਰਫ਼ ਵੇਰਕਾ ਨੂੰ ਛੱਡ ਕੇ। ਪਰ ਹੁਣ ਦੇਖਣਾ ਇਹ ਹੋਵੇਗਾ ਕਿ ਵਿਧਾਨ ਸਭਾ ਵਿੱਚ ਉਹਨਾਂ ਦਾ ਸਾਥ ਕੌਣ ਦੇਵੇਗਾ ?

ਇਹ ਵੀ ਪੜ੍ਹੋ: ਇਰਾਕ ਵਿੱਚ ਫਸੇ ਨੌਜਵਾਨਾਂ ਦੀ ਵਾਪਸੀ, ਦੱਸੀ ਆਪਣੀ ਸਾਰੀ ਹੱਡ-ਬੀਤੀ

ਵਿਧਾਨ ਸਭਾ ਵਿੱਚ ਆਪਣੇ ਵਿਰੋਧੀਆਂ ਦੇ ਛੱਕੇ ਛਡਾਉਣ ਵਾਲੇ ਨਵਜੋਤ ਸਿੰਘ ਸਿੱਧੂ ਬਿਲਕੁਲ ਸਾਂਤ ਹਨ। ਉਹਨਾਂ ਦਾ ਕਹਿਣਾ ਹੈ ਕਿ ਇਹ ਫਰੈਂਡਲੀ ਮੈਚ ਚੱਲ ਰਿਹਾ ਹੈ ਪਰ ਜੇਕਰ ਇਸ ਬਾਰ ਵੀ ਵਿਰੋਧੀਆਂ ਦੇ ਖ਼ਿਲਾਫ਼ ਬੋਲਾਂ ਦੀ ਵਜਾਏ ਸਿੱਧੂ ਚੁੱਪ ਕਰਕੇ ਬੈਠੇ ਰਹੇ ਤਾਂ ਕਾਂਗਰਸ ਸਰਕਾਰ ਲਈ ਮੁਸ਼ਕਿਲ ਵੱਧ ਸਕਦੀ ਹੈ .