ਆਪਣੀ ਹਾਰ ਤੋਂ ਬਾਅਦ ਕੈਪਟਨ ਸੰਦੀਪ ਸਿੰਘ ਸੰਧੂ ਨੇ ਦਿੱਤਾ ਆਪਣਾ ਪਹਿਲਾ ਬਿਆਨ

captain-sandeep-sandhu

ਹਲਕਾ ਦਾਖਾ ਦੇ ਵਿੱਚ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੇ ਹੱਥੋਂ ਸੀਟ ਹਾਰਨ ਤੋਂ ਬਾਅਦ ਕਾਂਗਰਸ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਆਪਣਾ ਬਿਆਨ ਦਿੱਤਾ ਹੈ। ਕੈਪਟਨ ਸੰਦੀਪ ਸਿੰਘ ਸੰਧੂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਦੇ ਵਿੱਚ ਉਹ ਨਾਕਾਮ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਨਾਕਾਮ ਰਹਿਣ ਦਾ ਮੁਖ ਕਾਰਨ ਉਹਨਾਂ ਨੂੰ ਚੋਣ ਪ੍ਰਚਾਰ ਕਰਨ ਦਾ ਸਮਾਂ ਘੱਟ ਮਿਲਿਆ ਹੈ।

ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ ਸਥਾਨਕ ਨੇਤਾ ਹੋਣ ਦਾ ਬਹੁਤ ਫਾਇਦਾ ਮਿਲਿਆ ਹੈ। ਸੰਦੀਪ ਸਿੰਘ ਸੰਧੂ ਨੇ ਆਪਣਾ ਬਿਆਨ ਦਿੰਦੇ ਹੋਏ ਕਿ ਸਾਡੇ ਵੱਲੋਂ ਇਹਨਾਂ ਜ਼ਿਮਨੀ ਚੋਣਾਂ ਦੇ ਵਿੱਚ ਜੋ ਵੀ ਕਮੀਆਂ ਰਹੀਆਂ ਹਨ ਉਹਨਾਂ ਕਮੀਆਂ ਨੂੰ ਬਹੁਤ ਜਲਦ ਦੂਰ ਕਰ ਲਿਆ ਜਾਵੇਗਾ। ਸੰਦੀਪ ਸਿੰਘ ਸੰਧੂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਹ ਆਪਣੇ ਹਲਕੇ ਦੇ ਵਿੱਚ ਲਗਾਤਾਰ ਡਟੇ ਰਹਿਣਗੇ ਅਤੇ ਹਲਕੇ ਦੇ ਵਿਕਾਸ ਦੇ ਲਈ ਪੂਰਾ ਜ਼ੋਰ ਲਾਵਾਂਗੇ।

ਜ਼ਰੂਰ ਪੜ੍ਹੋ: ਇਟਲੀ ਦੇ ਵਿੱਚ 27 ਮਨਾਇਆ ਜਾਵੇਗਾ 550ਵਾਂ ਪ੍ਰਕਾਸ਼ ਪੁਰਬ

ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਦਾਖਾ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਵੀ ਵੱਡੀ ਗਿਣਤੀ ‘ਚ ਵੋਟਾਂ ਪਾਈਆਂ ਹਨ, ਇਸ ਲਈ ਉਹ ਦਾਖਾ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਕੈਬਿਨਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਕੈਪਟਨ ਸੰਦੀਪ ਸੰਧੂ ਦੇ ਆਉਣ ਕਾਰਨ ਦਾਖਾ ‘ਚ ਕਾਂਗਰਸ ਦਾ ਵੋਟ ਸ਼ੇਅਰ ਵਧਿਆ ਹੈ। ਉਨ੍ਹਾਂ ਕਿਹਾ ਕਿ ਦਾਖਾ ਹਲਕੇ ‘ਚ ਕਾਂਗਰਸ ਦੀ ਨਜ਼ਰ ਰਹੇਗੀ ਅਤੇ ਗੁੰਡਾਗਰਦੀ ਅਤੇ ਨਸ਼ਿਆਂ ਨੂੰ ਇਸ ਹਲਕੇ ‘ਚ ਕਿਸੇ ਵੀ ਸੂਰਤ ‘ਚ ਭਾਰੀ ਨਹੀਂ ਹੋਣ ਦਿੱਤਾ ਜਾਵੇਗਾ।