ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਇਆਲੀ ਨਾਲ ਹੋਏ ਵਿਵਾਦ ਤੇ ਬੋਲੇ ਕੈਪਟਨ ਸੰਦੀਪ ਸੰਧੂ

captain-sandeep-sandhu-vs-manpreet-singh-ayali

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੇ ਵਿੱਚੋਂ ਮੁੱਲਾਂਪੁਰ ਦਾਖਾ ਦੀ ਸੀਟ ਸਭ ਤੋਂ ਜਿਆਦਾ ਸਰਗਰਮ ਹੈ। ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੇ ਗਏ ਚੋਣ ਪ੍ਰਚਾਰ ਦੇ ਦੌਰਾਨ ਮਨਪ੍ਰੀਤ ਸਿੰਘ ਇਆਲੀ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਦੇ ਵਿਚਕਾਰ ਕਾਫੀ ਵੱਡਾ ਵਿਵਾਦ ਖੜਾ ਹੋ ਗਿਆ ਸੀ। ਜਿਸ ਨੂੰ ਲੈ ਕੇ ਸੰਦੀਪ ਸਿੰਘ ਸੰਧੂ ਨੇ ਖੁਲ੍ਹ ਕੇ ਬਿਆਨ ਦਿੱਤਾ ਹੈ। ਹਲਕਾ ਦਾਖਾ ਤੋਂ ਕਾਂਗਰਸ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਨੇ ਆਪਣੀ ਵੋਟ ਦਾ ਇਸ਼ਤੇਮਾਲ ਕੀਤਾ।

ਜਿਸ ਤੋਂ ਬਾਅਦ ਸੰਦੀਪ ਸਿੰਘ ਸੰਧੂ ਨੇ ਬਿਆਨ ਦਿੱਤਾ ਹੈ ਕਿ ਇਸ ਵਿਵਾਦ ਦੀ ਸ਼ੁਰੂਆਤ ਮਨਪ੍ਰੀਤ ਸਿੰਘ ਇਆਲੀ ਦੇ ਵੱਲੋਂ ਸ਼ੁਰੂ ਕੀਤੀ ਗਈ ਸੀ। ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਵੀ ਮਨਪ੍ਰੀਤ ਸਿੰਘ ਇਆਲੀ ਨੇ ਚੋਣ ਪ੍ਰਚਾਰ ਕੀਤਾ ਜੋ ਕਿ ਦੱਸੀਆਂ ਗਈਆਂ ਹਦਾਇਤਾਂ ਦੇ ਬਿਲਕੁਲ ਉਲਟ ਹੈ। ਬਿਆਨ ਦਿੰਦੇ ਹੋਏ ਉਹਨਾਂ ਨੇ ਕਿਹਾ ਕਿ ਇਹਨਾਂ ਜ਼ਿਮਨੀ ਚੋਣਾਂ ਦੇ ਲਈ ਕਾਂਗਰਸ ਨੂੰ ਕਾਫੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਜ਼ਰੂਰ ਪੜ੍ਹੋ: ਦੁਨੀਆਂ ਦੇ ਸਭ ਤੋਂ 10 ਵੱਡੇ ਬ੍ਰੈਂਡ ਦੀ ਲਿਸਟ ਜਾਰੀ, ‘ਐਪਲ’ ਕੰਪਨੀ ਟਾਪ ‘ਤੇ

ਮਿਲੀ ਜਾਣਕਾਰੀ ਅਨੁਸਾਰ ਬੀਤੇ ਐਤਵਾਰ ਪਿੰਡ ਸਰਾਭਾ ਦੇ ਇਕ ਨੌਜਵਾਨ ਨੇ ਮਨਪ੍ਰੀਤ ਸਿੰਘ ਇਆਲੀ ਨੂੰ ਇਹ ਕਹਿੰਦੇ ਹੋਏ ਬੁਲਾ ਲਿਆ ਸੀ ਕਿ ਵਿਧਾਇਕ ਕੁਲਬੀਰ ਜ਼ੀਰਾ ਆਪਣੇ ਸਾਥੀਆਂ ਸਮੇਤ ਉਸ ਦੇ ਘਰ ਆ ਕੇ ਡਰਾ-ਧਮਕਾ ਰਹੇ ਹਨ, ਜਿਸ ਤੋਂ ਬਾਅਦ ਮਨਪ੍ਰੀਤ ਸਿੰਘ ਇਆਲੀ ਪਿੰਡ ਸਰਾਭਾ ਪੁੱਜ ਗਏ ਪਰ ਜ਼ੀਰਾ ਅਤੇ ਉਨ੍ਹਾਂ ਦੇ ਸਾਥੀ ਨਹੀਂ ਮਿਲੇ ਅਤੇ ਉਨ੍ਹਾਂ ਨੇ ਜ਼ੀਰਾ ਨੂੰ ਕਾਫੀ ਬੁਰਾ-ਭਲਾ ਕਿਹਾ।