ਨਵਜੋਤ ਸਿੰਘ ਸਿੱਧੂ ਪੰਜਾਬ ਕੈਬਿਨਟ ਤੋਂ ਬਾਹਰ, ਕੈਪਟਨ ਵੱਲੋਂ ਅਸਤੀਫ਼ਾ ਮਨਜ਼ੂਰ

Captain vs Sidhu

ਪੰਜਾਬ ਵਿੱਚ ਹਰ ਦਿਨ ਕਿਸੇ ਨਾ ਕਿਸੇ ਵੱਡੇ ਮਾਮਲੇ ਤੇ ਚਰਚਾ ਹੁੰਦੀ ਰਹਿੰਦੀ ਹੈ। ਖ਼ਬਰ ਪੰਜਾਬ ਦੀ ਸਿਆਸਤ ਦੀ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਗਵਰਨਰ ਬੀ.ਪੀ. ਸਿੰਘ ਬਦਨੌਰ ਨੂੰ ਵੀ ਭੇਜ ਦਿੱਤਾ ਹੈ।

ਨਵਜੋਤ ਸਿੰਘ ਸਿੱਧੂ ਨੇ ਇਹ ਅਸਤੀਫ਼ਾ 15 ਜੁਲਾਈ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਚੰਡ੍ਹੀਗੜ੍ਹ ਵਾਲੀ ਰਿਹਾਇਸ ਵਿੱਚ ਭੇਜਿਆ ਸੀ। ਦਿੱਲੀ ਤੋਂ ਪਰਤਣ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਖਿਲਾਫ ਕੋਈ ਵੀ ਫੈਸਲਾ ਨਹੀਂ ਲਿਆ ਸੀ। ਪਰ ਅੱਜ ਅਚਾਨਕ ਹੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰਕੇ ਉਸ ਨੂੰ ਪੰਜਾਬ ਕੈਬਿਨੇਟ ਵਿੱਚੋ ਬਾਹਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਜ਼ਿੰਦਗੀ ਦੇ ਹਰ ਇੱਕ ਪਲ ਨੂੰ ਦਰਸਾਉਂਦੀ ਹੈ ਫਿਲਮ ਅਰਦਾਸ ਕਰਾਂ

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ 2019 ਦੀਆਂ ਲੋਕ ਸਭਾ ਚੌਣਾਂ ਵਿੱਚ ਬਠਿੰਡਾ ਦੀ ਰੈਲੀ ਦੌਰਾਨ ਦਿੱਤੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੇ ਪਰਿਵਾਰ ਵਿੱਚ ਫਰੈਂਡਲੀ ਮੈਚ ਦੇ ਬਿਆਨ ਨੇ ਤਰਥੱਲੀ ਮਚਾ ਦਿੱਤੀ ਸੀ। ਜਿਸ ਨੂੰ ਦੇਖ ਨੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਖਿਲਾਫ ਕਾਰਵਾਈ ਕਰਦਿਆਂ ਉਸ ਨੂੰ ਪੰਜਾਬ ਮੰਤਰਾਲੇ ਤੋਂ ਵਾਂਝਾ ਕਰ ਦਿਤਾ ਸੀ ਅਤੇ ਬਿਜਲੀ ਵਿਭਾਗ ਸੌਂਪ ਦਿੱਤਾ ਸੀ। ਜਿਸ ਤੋਂ ਨਵਜੋਤ ਸਿੰਘ ਖੁਸ ਨਹੀਂ ਸਨ, ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਲੱਗਦਾ ਕੈਪਟਨ ਅਮਰਿੰਦਰ ਸਿੰਘ ਮੇਰੇ ਤੋਂ ਖੁਸ ਨਹੀਂ ਹਨ।

ਨਵਜੋਤ ਸਿੰਘ ਸਿੱਧੂ ਦੀ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦਿੱਲੀ ਗਏ ਸਨ। ਦਿੱਲੀ ਤੋਂ ਪਰਤਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮੰਜੂਰ ਕਰਕੇ ਪੰਜਾਬ ਮੰਤਰਾਲੇ ਤੋਂ ਬਾਹਰ ਕਰ ਦਿੱਤਾਹੈ।