ਮੋਹਾਲੀ : 29 ਸਾਲ ਪੁਰਾਣੇ ਕਿਡਨੈਪਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ DGP ਸੁਮੇਧ ਸੈਣੀ ਖ਼ਿਲਾਫ਼ ਕੇਸ ਦਰਜ

Case filed against Dgp sumedh saini in kidnapping case

ਕਰੀਬ 29 ਸਾਲ ਪੁਰਾਣੇ,ਬਲਵੰਤ ਸਿੰਘ ਮੁੱਲਾਂਣੀ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਕਰਨ ਦੀ ਕਾਰਵਾਈ ਮੁਹਾਲੀ ਦੇ ਮਟੌਰ ਥਾਣੇ ਵਿਖੇ ਕੀਤੀ ਗਈ ਹੈ। ਸੈਣੀ ‘ਤੇ IPC ਦੀ ਧਾਰਾ 364 (ਅਗਵਾ ਜਾਂ ਕਤਲ ਲਈ ਅਗਵਾ ਕਰਨ), 201 (ਸਬੂਤ ਮਿਟਾਉਣ ਲਈ), 344 (ਗਲਤ ਕੈਦ), 330 (ਆਪਣੀ ਮਰਜ਼ੀ ਨਾਲ ਜ਼ੁਰਮ ਕਰਨ’ ਤੇ ਸੱਟ ਲੱਗਣ) ਅਤੇ 120 (ਬੀ) (ਅਪਰਾਧਿਕ ਸਾਜ਼ਿਸ਼) ਦਾ ਦੋਸ਼ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੈਨੇਡਾ ਵਿੱਚ Corona ਮਰੀਜ਼ਾਂ ਦਾ ਇਲਾਜ ਕਰਨ ਲਈ 2 ਸਿੱਖ ਡਾਕਟਰਾਂ ਨੇ ਕਟਾਈ ਆਪਣੀ ਦਾੜੀ

ਸੈਣੀ ਤੋਂ ਇਲਾਵਾ ਐਫਆਈਆਰ ਵਿਚ ਕੁਝ ਹੋਰ ਲੋਕਾਂ ਦੇ ਨਾਮ ਵੀ ਸ਼ਾਮਲ ਹਨ। ਪੁਲਿਸ ਹਾਲਾਂਕਿ ਇਸ ਮਾਮਲੇ ‘ਤੇ ਬੋਲਣ ਤੋਂ ਗੁਰੇਜ਼ ਕਰ ਰਹੀ ਹੈ। ਪਰ ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਸਾਲ 1991 ਦਾ ਹੈ। ਉਸ ਸਮੇਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਵਿੱਚ ਐਸਐਸਪੀ ਪੋਸਟ ਤੇ ਸੀ। ਸੈਣੀ ‘ਤੇ ਉਸ ਸਮੇਂ ਅੱਤਵਾਦੀ ਹਮਲਾ ਹੋਇਆ ਸੀ। ਉਹਨਾਂ ਦੀ ਰੱਖਿਆ ਹੇਠ ਤਾਇਨਾਤ ਚਾਰ ਲੋਕ ਇਸ ਵਿੱਚ ਮਾਰੇ ਗਏ ਸਨ। ਇਸ ਦੌਰਾਨ ਮੁਲਤਾਨੀ ਨੂੰ ਦੋ ਪੁਲਿਸ ਅਧਿਕਾਰੀਆਂ ਨੇ ਚੰਡੀਗੜ੍ਹ ਵਿਚ ਚੁੱਕ ਲਿਆ ਸੀ। ਮੁਲਤਾਨੀ ਨੂੰ ਅਗਵਾ ਕਰਨ ਦੀ ਸ਼ਿਕਾਇਤ ਉਸਦੇ ਭਰਾ ਨੇ ਦਰਜ ਕਰਵਾਈ ਸੀ।

ਇਸ ਮਾਮਲੇ ਵਿੱਚ ਸੀਬੀਆਈ ਨੇ ਸੈਣੀ ਖ਼ਿਲਾਫ਼ ਸਾਲ 2007 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ’ਤੇ ਕਾਰਵਾਈ ਸ਼ੁਰੂ ਕੀਤੀ ਸੀ, ਪਰ ਬਾਅਦ ਵਿੱਚ ਇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਹਾਲਾਂਕਿ ਮੁਹਾਲੀ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਦੱਸਣ ਤੋਂ ਗੁਰੇਜ਼ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਸਬੰਧ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਪਰ ਸੰਪਰਕ ਨਹੀਂ ਹੋ ਸਕਿਆ। ਜ਼ਿਕਰਯੋਗ ਹੈ ਕਿ ਸੈਣੀ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਸਨ। ਪਿਛਲੀ ਅਕਾਲੀ ਸਰਕਾਰ ਨੇ ਉਨ੍ਹਾਂ ਨੂੰ ਆਪਣੇ ਕਾਰਜਕਾਲ ਦੌਰਾਨ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।