ਨਿਊਯਾਰਕ ਵਿੱਚ ਵੀ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

 celebrate-shri-guru-ramdas-parkash-purab-in-newyork

ਨਿਊਯਾਰਕ ਦੇ ਵਿੱਚ ਵੀ 15 ਅਕਤੂਬਰ ਦਿਨ ਮੰਗਲਵਾਰ ਨੂੰ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਪੂਰੇ ਜੋਰਾਂ ਸੋਰਾਂ ਤੇ ਚੱਲ ਰਹੀਆਂ ਨੇ। ਇਸ ਸਾਲ ਵੀ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਦੇ ਵਿੱਚ ਗੁਰਪੁਰਬ ਵਾਲੇ ਦਿਨ ਵਿਸ਼ੇਸ਼ ਸਮਾਗਮ ਹੋਣਗੇ । ਗ੍ਰੰਥੀ ਸਿੰਘ ਦਾ ਕਹਿਣਾ ਹੈ ਕਿ ਦਿਨ ਦੇ ਸਮੇਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਹੋਣਗੇ । 8:30 ਵਜੇ ਆਰਤੀ-ਕੀਰਤਨ, ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸਤਿਗੁਰੂ ਜੀ ਦੇ ਉਪਕਾਰਾਂ ਨੂੰ ਯਾਦ ਕੀਤਾ ਜਾਵੇਗਾ। ਸਾਨੂੰ ਸਾਰਿਆਂ ਨੂੰ ਉਹਨਾਂ ਦੇ ਦੁਆਰਾ ਦਿੱਤੇ ਗਏ ਉਪਦੇਸ਼ਾਂ ਤੇ ਚੱਲਣਾ ਚਾਹੀਦਾ ਹੈ।

ਜ਼ਰੂਰ ਪੜ੍ਹੋ: ਜਾਪਾਨ ਦੇ ਵਿੱਚ ਹਗੀਬਿਸ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ

ਗੁਰਪੁਰਬ ਵਾਲੇ ਦਿਨ ਕੌਮ ਦੇ ਨਾਮਵਰ ਕੀਰਤਨੀਏ ਭਾਈ ਰਾਏ ਸਿੰਘ ਜੀ ਦੇਹਰਾਦੂਨ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ ਅਤੇ ਭਾਈ ਗੁਰਿੰਦਰ ਸਿੰਘ ਜੀ ਬਾਵਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲੇ ਭਾਈ ਗੁਰਮੇਲ ਸਿੰਘ ਜੀ ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ ਵਾਲੇ ਤੇ ਕਥਾਵਾਚਕ ਗਿਆਨੀ ਅਵਤਾਰ ਸਿੰਘ ਬਾਈ ਜੀ ਦੇ ਪੋਤਰੇ ਮਹਾਂਪੁਰਖ ਸੰਤ ਗੁਰਬਚਨ ਸਿੰਘ ਜੀ ਭਿੰਡਰਾਵਾਲੇ ਕਥਾਵਾਚਕ ਸੰਤ ਮੱਖਣ ਸਿੰਘ ਜੀ ਸੰਤੋ ਵਾਲੀ ਗਲੀ ਮੁਖੀ ਸ਼ਹੀਦ ਭਾਈ ਮਨੀ ਸਿੰਘ ਜੀ ਟਕਸਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ।