18 Road Projects in Punjab: ਪੰਜਾਬ ‘ਚ 18 ਸੜਕੀ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ

central-govt-nod-to-18-road-projects-in-punjab

18 Road Projects in Punjab: ਕੇਂਦਰ ਸਰਕਾਰ ਨੇ ਪੰਜਾਬ ਵਿੱਚ 1000 ਕਿਲੋਮੀਟਰ ਲੰਬਾਈ ਵਾਲੇ 18 ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਪ੍ਰਾਜੈਕਟਾਂ ’ਚੋਂ 8 ਫਿਰੋਜ਼ਪੁਰ ਤੇ ਬਠਿੰਡਾ ਸੰਸਦੀ ਹਲਕਿਆਂ ਨਾਲ ਸਬੰਧਤ ਹਨ। ਸੜਕੀ ਪ੍ਰਾਜੈਕਟਾਂ ਲਈ ਵਿਸਥਾਰਤ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਾਜੈਕਟਾਂ ’ਤੇ ਸਾਲ ਦੇ ਅੰਦਰ ਅੰਦਰ ਕੰਮ ਸ਼ੁਰੂ ਹੋਣ ਦੀ ਉਮੀਦ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਵੀਆਂ ਸੜਕਾਂ ਦੀ ਉਸਾਰੀ ਲਈ ਤਜਵੀਜ਼ਾਂ ’ਚੋਂ ਬਹੁ ਗਿਣਤੀ ਪਿਛਲੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੇਲੇ ਭੇਜੀਆਂ ਗਈਆਂ ਸਨ ਪਰ ਹੁਣ ਤੱਕ ਲਟਕ ਰਹੀਆਂ ਸਨ।

ਇਹ ਵੀ ਪੜ੍ਹੋ: Hemkunt Sahib Yatra 2020: ਅੱਜ ਤੋਂ ਆਰੰਭ ਹੋਵੇਗੀ ਸ਼੍ਰੀ ਹੇਮਕੁੰਟ ਸਾਹਿਬ ਯਾਤਰਾ

ਕਾਂਗਰਸ ਨੇ ਇਨ੍ਹਾਂ ਪ੍ਰਾਜੈਕਟਾਂ ’ਚ ਦਿਲਚਸਪੀ ਨਹੀਂ ਵਿਖਾਈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿਤਿਨ ਗਡਕਰੀ ਨਾਲ ਮੀਟਿੰਗ ਕਰਕੇ ਇਹ ਪ੍ਰਾਜੈਕਟ ਪਾਸ ਕਰਨ ਦੀ ਬੇਨਤੀ ਕੀਤੀ ਸੀ। ਮਨਜ਼ੂਰੀ ਵਾਲੇ ਨਵੇਂ ਪ੍ਰਾਜੈਕਟਾਂ ’ਚ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦਾ ਹਿੱਸਾ, ਪਾਤੜਾਂ-ਨਕੋਦਰ, ਨਕੋਦਰ-ਗੁਰਦਾਸਪੁਰ ਅਤੇ ਨਕੋਦਰ-ਅੰਮ੍ਰਿਤਸਰ ਵਾਲੇ ਹਿੱਸੇ ਸ਼ਾਮਲ ਹਨ। ਬਠਿੰਡਾ ਤੇ ਫਿਰੋਜ਼ਪੁਰ ਸੰਸਦੀ ਹਲਕਿਆਂ ਨਾਲ ਸਬੰਧਤ ਪ੍ਰਾਜੈਕਟਾਂ ਵਿੱਚ ਮਲੋਟ-ਡੱਬਵਾਲੀ, ਸੁਨਾਮ-ਭੈਣੀ ਬਾਘਾ, ਭੈਣੀ ਬਾਘਾ-ਕੋਟਸ਼ਮੀਰ, ਝੋਕੇ ਹਰੀਹਰ-ਬੂੜਾਗੁੱਜਰ, ਰੁਪਾਣਾ-ਮਲੌਟ-ਡੱਬਵਾਲੀ, ਬੋਹਰ-ਫਾਜ਼ਿਲਕਾ, ਜੋਧਪੁਰ ਰੋਮਾਣਾ-ਡੱਬਵਾਲੀ ਤੇ ਮਲੋਟ-ਸਾਧੂਵਾਲੀ ਸੜਕਾਂ ਸ਼ਾਮਲ ਹਨ।

ਹਰਸਿਮਰਤ ਬਾਦਲ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਅੰਮ੍ਰਿਤਸਰ-ਘੁਮਾਣ, ਘੁਮਾਣ-ਟਾਂਡਾ, ਅੰਮ੍ਰਿਤਸਰ-ਰਾਮਦਾਸ, ਹੁਸ਼ਿਆਰਪੁਰ-ਊਨਾ, ਹੁਸ਼ਿਆਰਪੁਰ-ਫਗਵਾੜਾ, ਸੁਨਾਮ-ਮੂਨਕ ਮੰਡੀ, ਮੂਨਕ ਮੰਡੀ-ਉਕਲਾਣਾ ਤੇ ਟਾਂਡਾ-ਹੁਸ਼ਿਆਰਪੁਰ ਸੜਕ ਪ੍ਰਾਜੈਕਟ ਸ਼ਾਮਲ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ