ਪੰਜਾਬ ਦੇ ਵਿੱਚ ਆਏ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ

central team in punjabi

ਪੰਜਾਬ ਵਿੱਚ ਆਏ ਹੜ੍ਹਾਂ ਦੇ ਕਾਰਨ ਲੋਕਾਂ ਦਾ ਬਹੁਤ ਭਾਰੀ ਮਾਤਰਾ ਵਿੱਚ ਨੁਕਸਾਨ ਹੋ ਚੁੱਕਾ ਹੈ। ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਪਿੰਡ ਬਿਲਕੁਲ ਤਬਾਹ ਹੋ ਚੁੱਕੇ ਹਨ। ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਕਿਸਾਨਾਂ ਦੀ ਸਾਰੀ ਫ਼ਸਲ ਪਾਣੀ ਨੇ ਤਬਾਹ ਕਰ ਦਿੱਤੀ ਹੈ। ਜਿਸ ਨੂੰ ਲੈ ਕੇ ਕੇਂਦਰੀ ਟੀਮ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੁੱਜੀ।

ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਮੋਹਾਲੀ ਪੁੱਜੀ ਹੈ। ਇਸ ਟੀਮ ਦੀ ਅਗਵਾਈ ਗ੍ਰਹਿ ਮਾਮਲਿਆਂ ਦੇ ਜੁਆਇੰਟ ਸਕੱਤਰ ਅਨੁਜ ਸ਼ਰਮਾ ਨੇ ਕੀਤੀ। ਕੇਦਰੀ ਟੀਮ ਦੀ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ (ਮਾਲੀਆ) ਕੇ. ਬੀ. ਐੱਸ. ਸਿੱਧੂ ਵਲੋਂ ਕੇਂਦਰੀ ਟੀਮ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਵੱਡੇ ਪੱਧਰ ‘ਤੇ ਕੀਤੇ ਗਏ ਰਾਹਤ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ।

ਜ਼ਰੂਰ ਪੜ੍ਹੋ: ਭਾਰੀ ਬਾਰਿਸ਼ ਦੇ ਕਾਰਨ ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਜਨ-ਜੀਵਨ ਪ੍ਰਭਾਵਿਤ

ਮਿਲੀ ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਪੰਜਾਬ ਦੇ ਰੋਪੜ ਜ਼ਿਲ੍ਹੇ ਤੋਂ ਸ਼ੁਰੂ ਕੀਤਾ ਜਾਵੇਗਾ। ਰੋਪੜ ਤੋਂ ਬਾਅਦ ਟੀਮ ਸ੍ਰੀ ਆਨੰਦਪੁਰ ਸਾਹਿਬ, ਕਪੂਰਥਲਾ ਅਤੇ ਜਲੰਧਰ ਦੇ ਪਿੰਡਾਂ ‘ਚ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਰਵਾਨਾ ਹੋਵੇਗੀ। ਟੀਮ ਦੇ ਮੈਂਬਰਾਂ ਵਲੋਂ ਲੋਕਾਂ ਨਾਲ ਗੱਲਬਾਤ ਵੀ ਕੀਤੀ ਜਾਵੇਗੀ।