ਬੱਚਿਆਂ ਦੇ ਟੀਕਾਕਰਣ ਦੇ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ‘ਤੇ

ਟੀਕਾਕਰਣ: ਹੈਲਥ ਮੈਨੇਜਮੈਂਟ ਇੰਫੋਰਮੇਸ਼ਨ ਸਿਸਟਮ ਦੀ 2018-2019 ਦੀ ਰਿਪੋਰਟ ਦੇ ਅਨੁਸਾਰ ਬੱਚਿਆਂ ਦੇ ਟੀਕਾਕਰਣ ਕਰਾਉਣ ਦੇ ਵਿੱਚ ਦੇਸ਼ ਭਰ ਦੇ ਵਿੱਚ ਪੰਜਾਬ ਪਹਿਲੇ ਸਥਾਨ ਤੇ ਹੈ। ਹੈਲਥ ਮੈਨੇਜਮੈਂਟ ਇੰਫੋਰਮੇਸ਼ਨ ਸਿਸਟਮ 2018-19 ਦੀ ਰਿਪੋਰਟ ਦੇ ਅਨੁਸਾਰ ਪੰਜਾਬ ਦੇ ਵਿੱਚ 95 ਫੀਸਦੀ ਬੱਚਿਆਂ ਦਾ ਟੀਕਾਕਰਣ ਹੋਇਆ ਹੈ। ਇਸ ਟੀਕਾਕਰਣ ਦੇ ਸੰਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਦੇ ਮੰਤਰੀ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਇਸ ਸਮੇਂ ਸਿਹਤ ਵਿਭਾਗ ਬੱਚਿਆਂ ਦਾ ਟੀ. ਬੀ., ਹੈਪੇਟਾਈਟਸ ਬੀ, ਪੋਲੀਓਮਾਈਲਾਇਟਿਸ, ਡਾਈਫਥੇਰੀਆ, ਪਰਟੂਸਿਸ, ਟੈਟਨਸ, ਹੀਮੋਫਿਲਸ ਇਨਫਲੂਐਂਜਾ ਬੀ, ਰੋਟਾਵਾਇਰਸ ਡਾਈਰੀਆ, ਮੀਜ਼ਲਜ਼ (ਖਸਰਾ) ਅਤੇ ਰੁਬੇਲਾ ਸਮੇਤ ਦਸ ਬਿਮਾਰੀਆਂ ਦੀ ਰੋਕਥਾਮ ਲਈ ਟੀਕਾਕਰਨ ਕਰ ਰਿਹਾ ਹੈ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਇਹ ਟੀਕਾਕਰਣ ਬੱਚਿਆਂ ਨੂੰ ਬਹੁਤ ਹੀ ਖ਼ਤਰਨਾਕ ਬਿਮਾਰੀਆਂ ਤੋਂ ਦੂਰ ਰੱਖਦਾ ਹੈ। ਬੱਚਿਆਂ ਦਾ ਇਹ ਟੀਕਾਕਰਣ ਕਰਾਉਣਾ ਬਹੁਤ ਹੀ ਜ਼ਰੂਰੀ ਹੈ। ਮੰਤਰੀ ਨੇ ਕਿਹਾ ਕਿ ਜਿਹੜੇ ਬੱਚੇ, ਇਹ ਸਾਰੇ ਟੀਕੇ ਲਗਵਾਉਣ ‘ਚ ਅਸਫਲ ਰਹਿੰਦੇ ਹਨ, ਉਹ ਅਕਸਰ ਜ਼ਿਆਦਾ ਬੀਮਾਰ ਰਹਿੰਦੇ ਹਨ ਅਤੇ ਉਹ ਕੁਪੋਸ਼ਣ ਦਾ ਸਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਆਂਕੜਿਆਂ ਮੁਤਾਬਕ ਬਿਨਾ ਟੀਕਾਕਰਨ ਵਾਲੇ ਬੱਚਿਆਂ ਦੀ ਮੌਤ ਦਰ ਟੀਕਾਕਰਨ ਵਾਲੇ ਬੱਚਿਆਂ ਦੇ ਮੁਕਾਬਲੇ ਵਧੇਰੇ ਹੁੰਦੀ ਹੈ।

ਜ਼ਰੂਰ ਪੜ੍ਹੋ: ਆਮ ਆਦਮੀ ਪਾਰਟੀ ਦੇ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਦੀ ਤਨਖਾਹ ਬੰਦ ਕਰਨ ਦੀ ਮੰਗ ਖਾਰਜ਼

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਦਾ ਕਹਿਣਾ ਹੈ ਇਸ ਟੀਕਾਕਰਣ ਦੇ ਨਾਲ ਪਿਛਲੇ ਕੁਝ ਸਾਲਾਂ ਦੌਰਾਨ ਭਾਰਤ ਵਿੱਚ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਵੇਖੀ ਗਈ ਹੈ, ਜਦਕਿ ਇਸ ਕੌਮੀ ਪ੍ਰਾਪਤੀ ਦੇ ਮੁਕਾਬਲੇ ਪੰਜਾਬ ਸੂਬੇ ਵਿੱਚ ਕਾਫੀ ਜ਼ਿਆਦਾ ਕਮੀ ਦਰਜ ਕੀਤੀ ਗਈ ਹੈ। ਸਿਹਤ ਵਿਭਾਗ ਨੇ ਵੱਡੀ ਉਮਰ ਦੇ ਸਮੂਹਾਂ ਵਿੱਚ ਡਿਪਥੀਰੀਆ ਦੀ ਰੋਕਥਾਮ ਲਈ ਟੀਕਾਕਰਣ ਪ੍ਰੋਗਰਾਮ ਵਿਚ ਡਿਪਥੀਰੀਆ ਟੀਕੇ (ਟੀ.ਟੀ. ਤੋਂ ਟੀ.ਡੀ. ਵਿੱਚ ਤਬਦੀਲ) ਦੀ ਅਡੱਲਟ ਡੋਜ਼ ਵੀ ਸ਼ੁਰੂ ਕੀਤੀ ਹੈ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਜਾਰੀ ਰੱਖਦਿਆਂ ਅਗਸਤ, 2019 ਵਿੱਚ ਰੋਟਾਵਾਇਰਸ ਟੀਕਾ ਵੀ ਲਾਂਚ ਕੀਤਾ ਗਿਆ ਹੈ।

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago