ਕਾਂਗਰਸ ਨੇ ਸੰਗਰੂਰ ਤੇ ਅਨੰਦਪੁਰ ਸਾਹਿਬ ਲੋਕ ਸਭਾ ਸੀਟਾਂ ਤੇ ਐਲਾਨੇ ਉਮੀਦਵਾਰ

congress announced candidate for sangrur and anandpur sahib

ਕਾਂਗਰਸ ਨੇ ਪੰਜਾਬ ਤੋਂ ਆਪਣੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਗਰੂਰ ਤੋਂ ਕੇਵਲ ਢਿੱਲੋਂ ਤੇ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਪਾਰਟੀ ਦੇ ਕੁੱਲ 11 ਉਮੀਦਵਾਰਾਂ ਦਾ ਐਲਾਨ ਹੋ ਚੁੱਕਿਆ ਹੈ। ਫਿਰੋਜ਼ਪੁਰ ਤੇ ਬਠਿੰਡਾ ਤੋਂ ਉਮੀਦਵਾਰਾਂ ਦਾ ਐਲਾਨ ਬਾਕੀ ਹੈ।

ਕੇਵਲ ਢਿੱਲੋਂ ਬਰਨਾਲਾ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀਆਂ 2017 ਦੀਆਂ ਚੋਣਾਂ ਹਾਰ ਗਏ ਸਨ। ਸੰਗਰੂਰ ਵਿੱਚ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਢੀਂਡਸਾ ਨਾਲ ਹੋਏਗਾ।

ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਵੋਟਰਾਂ ਤੱਕ ਪਹੁੰਚਣ ਲਈ ਬਣਾਈ ਨਵੀਂ ਰਣਨੀਤੀ

ਆਨੰਦਪੁਰ ਤੋਂ ਐਲਾਨੇ ਗਏ ਉਮੀਦਵਰਾ ਮਨੀਸ਼ ਤਿਵਾਰੀ ਦਾ ਮੁਕਾਬਲਾ ਪ੍ਰੇਮ ਸਿੰਘ ਚੰਦੂਮਾਜਰਾ ਨਾਲ ਹੋਏਗਾ। ਹਾਲਾਂਕਿ ਉਨ੍ਹਾਂ ਚੰਡੀਗੜ੍ਹ ਤੋਂ ਟਿਕਟ ਲਈ ਅਪਲਾਈ ਕੀਤਾ ਸੀ ਪਰ ਕਾਂਗਰਸ ਨੇ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇ ਦਿੱਤੀ। ਤਿਵਾਰੀ ਨੇ 2014 ਦੀਆਂ ਚੋਣਾਂ ਨਹੀਂ ਲੜੀਆਂ ਸਨ।

Source:AbpSanjha