ਬਜਟ ਦੀਆਂ ਕਾਪੀਆਂ ਸਾੜ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

Copies of budget burn then Aanganwari Employees Union blown off  government effigy

ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ।

ਇਸ ਮੌਕੇ ਯੂਨੀਅਨ ਦੇ ਬੁਲਾਰਿਆਂ ਨੇ ਸਰਕਾਰ ਤੇ ਦੋਸ਼ ਲੈ ਕੇ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਾਸਤੇ ਇਸ ਬਜਟ ਸੈਸ਼ਨ ਦੌਰਾਨ ਕੁਝ ਵੀ ਨਹੀਂ ਰੱਖਿਆ ਗਿਆ ਹੈ।

ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ ਅਤੇ ਉਨ੍ਹਾਂ ਦਾ ਪੁਤਲਾ ਵੀ ਖੋਹ ਲਿਆ ਅਤੇ ਚੁੰਨੀਆਂ ਵੀ ਚੁੱਕ ਕੇ ਲੈ ਗਏ।

ਵਰਕਰਾਂ ਦੀ ਪ੍ਰਧਾਨ ਦਾ ਕਹਿਣਾ ਹੈ ਕਿ ਖ਼ਜ਼ਾਨਾ ਮੰਤਰੀ ਵੱਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਸ ਵਿੱਚ ਸਾਡੇ ਲਈ ਕੁੱਝ ਵੀ ਨਹੀਂ ਰੱਖਿਆ ਗਿਆ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਲਈ ਆਈਆਂ ਸਨ ਤਾਂ ਮਰਦ ਪੁਲਿਸ ਨੇ ਉਨ੍ਹਾਂ ਤੇ ਲਾਠੀਚਾਰਜ ਕੀਤਾ ਅਤੇ ਇੱਥੋਂ ਤੱਕ ਕਿ ਗਲਤ ਹਰਕਤਾਂ ਵੀ ਕੀਤੀਆਂ ਹਨ ਜੋ ਕਿ ਅਤਿ ਨਿੰਦਣਯੋਗ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ