Corona in Jalandhar: ਜਲੰਧਰ ਵਿੱਚ ਮੁੜ ਤੋਂ ਹੋਇਆ Corona ਬਲਾਸਟ, 6 ਨਵੇਂ ਮਾਮਲੇ ਆਏ ਸਾਹਮਣੇ

corona-6-more-positive-case-in-jalandhar

Corona in Jalandhar: ਜਲੰਧਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਜਲੰਧਰ ‘ਚ ਮੁੜ ਕੋਰੋਨਾ ਦਾ ਧਮਾਕਾ ਹੋ ਗਿਆ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ‘ਚ 6 ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ। ਇਸ ਦੇ ਨਾਲ ਹੀ ਜਲੰਧਰ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 228 ਤੱਕ ਪਹੁੰਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਦੇ ਪਾਜ਼ੇਟਿਵ ਪਾਏ ਗਏ ਕੇਸਾਂ ‘ਚੋਂ 5 ਕੇਸ ਪਿਛਲੇ ਦਿਨੀਂ ਜਲੰਧਰ ‘ਚ ਮਿਲੇ ਕੋਰੋਨਾ ਦੇ ਮਰੀਜ਼ ਵਰੁਣ ਵਾਸੀ ਦਾਦਾ ਕਾਲੋਨੀ ਦੇ ਸੰਪਰਕ ਵਾਲੇ ਹਨ ਜਦਕਿ ਇਕ ਮਰੀਜ਼ ਗੁਰੂ ਅਮਰਦਾਸ ਨਗਰ ‘ਚੋਂ ਸਾਹਮਣੇ ਆਇਆ ਹੈ, ਜਿਸ ਨੂੰ ਸਾਹ ਸਬੰਧੀ ਸਮੱਸਿਆ ਹੋਣ ਕਰਕੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: Corona in Jalandhar: ਜਲੰਧਰ ਵਿੱਚ Corona ਦਾ ਕਹਿਰ, 3 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਉਸ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਪਾਈ ਗਈ ਹੈ। ਇਥੇ ਦੱਸ ਦੇਈਏ ਕਿ ਜਲੰਧਰ ‘ਚ ਹੁਣ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 228 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 7 ਮਰੀਜ਼ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ ‘ਚ ਜਾ ਚੁੱਕੇ ਹਨ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ