Corona in Punjab: ਪੰਜਾਬ ਵਾਸੀਆਂ ਲਈ ਰਾਹਤ ਦੀ ਖ਼ਬਰ, ਮੁਕਤਸਰ ਸਾਹਿਬ ਵਿੱਚ 91 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

corona-90-people-report-negative-in-muktsar

Corona in Punjab: ਸ੍ਰੀ ਮੁਕਤਸਰ ਸਾਹਿਬ ਜ਼ਿਲੇ ਤੋਂ ਇਕ ਰਾਹਤ ਭਰੀ ਖ਼ਬਰ ਆਈ ਹੈ। ਵਿਭਾਗ ਵਲੋਂ ਲਏ ਗਏ 91 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਦੀ ਸੰਬੰਧੀ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਭਰ ਅੰਦਰੋਂ ਜਾਂਚ ਲਈ ਭੇਜੇ ਗਏ ਸੈਂਪਲਾਂ ਵਿਚੋਂ 91 ਹੋਰ ਸੈਂਪਲਾਂ ਦੀ ਰਿਪੋਰਟ ਆ ਗਈ ਹੈ ਜੋ ਕਿ ਨੈਗੇਟਿਵ ਆਈ ਹੈ, ਜਦੋਂਕਿ 91 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਪੁਸ਼ਟੀ ਕੀਤੀ ਜਾਵੇਗੀ।ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਚ Coronavirus ਦੇ ਪਾਜ਼ੇਟਿਵ ਦੀ ਮਰੀਜ਼ਾਂ ਦੀ ਗਿਣਤੀ 66 ਤਕ ਪਹੁੰਚ ਚੁੱਕੀ ਹੈ। ਇਨ੍ਹਾਂ ਵਿਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।