Corona Updates: ਅਮਰੀਕਾ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 24 ਘੰਟਿਆਂ ਵਿੱਚ 590 ਤੋਂ ਜਿਆਦਾ ਮੌਤਾਂ


Corona Updates: ਕੋਰੋਨਾਵਾਇਰਸ ਦਾ ਕਹਿਰ ਗਲੋਬਲ ਪੱਧਰ ‘ਤੇ ਜਾਰੀ ਹੈ। ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਇਸ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਅਮਰੀਕਾ ਵਿਚ ਕੋਵਿਡ-19 ਕਾਰਨ ਬੀਤੇ 24 ਘੰਟਿਆਂ ਦੌਰਾਨ 598 ਪੀੜਤਾਂ ਦੀ ਮੌਤ ਹੋਈ ਹੈ ਜਿਸ ਨਾਲ ਇੱਥੇ ਮਰਨ ਵਾਲਿਆਂ ਦੀ ਗਿਣਤੀ 106,195 ਹੋ ਗਈ ਹੈ। ਜਦਕਿ ਪੀੜਤਾਂ ਦੀ ਗਿਣਤੀ 1,837,170 ਹੈ। ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਸਭ ਤੋਂ ਵਧੇਰੇ 377,714 ਮਾਮਲੇ ਸਾਹਮਣੇ ਆਏ ਹਨ। ਸਿਰਫ ਨਿਊਯਾਰਕ ਵਿਚ ਹੀ 29,751 ਲੋਕਾਂ ਦੀ ਵਾਇਰਸ ਦੇ ਇਨਫੈਕਸ਼ਨ ਕਾਰਨ ਮੌਤ ਹੋਈ ਹੈ। ਇਸ ਦੇ ਬਾਅਦ ਨਿਊ ਜਰਸੀ ਵਿਚ 160,391 ਕੋਰੋਨਾ ਮਰੀਜ਼ਾਂ ਵਿਚੋਂ 11,536 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਇਲਾਵਾ ਮੈਸਾਚੁਸੇਟਸ, ਇਲੀਨੋਇਸ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ: Corona in UAE: ਦੁਬਈ ਵਿੱਚ Corona ਦਾ ਕਹਿਰ, 880 ਤੋਂ ਵੀ ਜਿਆਦਾ ਪੋਜ਼ੀਟਿਵ ਮਾਮਲੇ ਆਏ ਸਾਹਮਣੇ

ਵਿਸ਼ਵ ਪੱਧਰ ‘ਤੇ 213 ਦੇਸ਼ ਇਸ ਵਾਇਰਸ ਨਾਲ ਜੰਗ ਲੜ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 1 ਲੱਖ 80 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿਚ 3,191 ਦਾ ਵਾਧਾ ਹੋ ਗਿਆ। ਵਰਲਡ ਓ ਮੀਟਰ ਦੇ ਤਾਜ਼ਾ ਅੰਕੜਿਆਂ ਦੇ ਮੁਤਾਬਕ ਦੁਨੀਆ ਭਰ ਵਿਚ ਹੁਣ ਤੱਕ ਕਰੀਬ 62 ਲੱਖ ਲੋਕ ਮਤਲਬ 6,263,905 ਲੋਕ ਕੋਰੋਨਾਵਾਇਰਸ ਨਾਲ ਇਨਫੈਕਟਿਡ ਹੋ ਚੁੱਕੇ ਹਨ। ਇਹਨਾਂ ਵਿਚੋਂ 373,899 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2,846,713 ਲੋਕ ਠੀਕ ਵੀ ਹੋਏ ਹਨ। ਦੁਨੀਆ ਦੇ ਕਰੀਬ 73 ਫੀਸਦੀ ਕੋਰੋਨਾ ਮਾਮਲੇ ਸਿਰਫ 12 ਦੇਸ਼ਾਂ ਵਿਚ ਆਏ ਹਨ, ਇਹਨਾਂ ਦੇਸ਼ਾਂ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 46 ਲੱਖ ਹੈ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago