Corona in Nawanshahr: ਨਵਾਂ ਸ਼ਹਿਰ ਵਿੱਚ Corona ਦਾ ਇੱਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ, ਸਰਪੰਚ ਦੀ ਮਾਤਾ Corona ਨਾਲ ਸੰਕ੍ਰਮਿਤ

corona-new-case-in-nawanshahrCorona in Nawanshahr: ਲੁਧਿਆਣਾ, ਜਲੰਧਰ ਤੋਂ ਬਾਅਦ ਹੁਣ ਨਵਾਂਸ਼ਹਿਰ ‘ਚ ਕੋਰੋਨਾ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪਿੰਡ ਪਠਲਾਵਾ ਤੋਂ ਸਰਪੰਚ ਦੀ ਬਜ਼ੁਰਗ ਮਾਤਾ ਦਾ ਸੈਂਪਲ ਵੀ ਪਾਜ਼ੇਟਿਵ ਆਇਆ ਹੈ। ਇਸੇ ਪਿੰਡ ਤੋਂ ਬਲਦੇਵ ਸਿੰਘ ਦੀ ਪਹਿਲਾਂ ਕੋਰੋਨਾ ਨਾਲ ਮੌਤ ਹੋ ਗਈ ਸੀ। ਹੁਣ ਨਵਾਂਸ਼ਹਿਰ ‘ਚ ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਗਿਣਤੀ 19 ਹੋ ਗਈ ਹੈ।

ਜ਼ਿਲੇ ਦੇ ਪਿੰਡ ਪਠਲਾਵਾ ਵਿਖੇ ਬਜ਼ੁਰਗ ਬਲਦੇਵ ਸਿੰਘ ਦੀ ਮੌਤ ਉਪਰੰਤ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਜ਼ਿਲਾ ਸਿਹਤ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ‘ਚ ਆ ਗਿਆ ਹੈ। ਮ੍ਰਿਤਕ ਬਜ਼ੁਰਗ ਦੇ ਪਰਿਵਾਰ ਦੇ 6 ਮੈਂਬਰਾਂ ਨੂੰ ਜ਼ਿਲਾ ਸਿਹਤ ਵਿਭਾਗ ਵੱਲੋਂ ਜ਼ਿਲਾ ਹਸਪਤਾਲ ਵਿਖੇ ਬਣਾਏ ਆਈਸੋਲੇਸ਼ਨ ਰੂਮ ਵਿਖੇ ਦਾਖਲ ਕਰਕੇ ਜਿੱਥੇ ਉਨ੍ਹਾਂ ਦੇ ਸੈਂਪਲ ਜਾਂਚ ਲਈ ਪੀ. ਜੀ. ਆਈ. ਭੇਜ ਦਿੱਤੇ ਗਏ ਸਨ, ਜਿੱਥੇ ਉਨ੍ਹਾਂ ਦੀ ਰਿਪੋਰਟ ਪੋਜ਼ੀਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ: Corona in Punjab: ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ Sunny Deol ਨੇ ਲਿਆ ਅਹਿਮ ਫੈਸਲਾ, ਲੋਕ ਹੋਏ ਖੁਸ਼

ਪਾਜ਼ੇਟਿਵ ਮਰੀਜ਼ਾਂ ‘ਚ ਬਲਦੇਵ ਸਿੰਘ ਦੇ ਤਿੰਨ ਪੁੱਤਰ, ਦੋ ਨੂੰਹਾਂ ਅਤੇ ਇਕ 17 ਸਾਲਾ ਦੀ ਪੋਤੀ ਸ਼ਾਮਲ ਹੈ। ਉੱਥੇ ਹੀ ਇਲਾਜ ਕਰਨ ਵਾਲੇ ਮੁਕੰਦਪੁਰ ਦੇ ਇਕ ਡਾਕਟਰ ਨੂੰ ਵੀ ਹੋਮ ਕੁਆਰੰਟੀਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 7 ਹੋਰ ਮਰੀਜ਼ ਵੀ ਪੋਜ਼ੀਟਿਵ ਪਾਏ ਗਏ ਹਨ। ਇਹ ਉਹੀ ਲੋਕ ਹਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਇਹ ਵੀ ਦੱਸ ਦਈਏ ਕਿ ਪਠਲਾਵਾ ਦਾ 72 ਸਾਲਾ ਬਜ਼ੁਰਗ ਬਲਦੇਵ ਸਿੰਘ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਪਰਤਿਆ ਸੀ। ਜਿਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਅਤੇ ਬਾਅਦ ‘ਚ ਪਿੰਡ ਪਠਾਲਾ ‘ਚ ਹੋਏ ਧਾਰਮਿਕ ਸਮਾਗਮ ‘ਚ ਵੀ ਸ਼ਿਰਕਤ ਕੀਤੀ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ