Corona in Punjab: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ 35 ਸਾਲਾਂ ਦੇ ਵਿਅਕਤੀ ਦੀ ਰਿਪੋਰਟ ਆਈ Corona Positive

corona-one-more-positive-case-in-kapurthala

Corona in Punjab: ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲੇ ‘ਚ ਕਪੂਰਥਲਾ ਤੋਂ ਇਕ ਕੋਰੋਨਾ ਦਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਦੇ ਬੈਗੋਵਾਲ ਦੇ ਪਿੰਡ ਜੈਦ ‘ਚੋਂ 35 ਸਾਲ ਦੇ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੀ ਪੁਸ਼ਟੀ ਭੁਲੱਥ ਦੇ ਐੱਸ. ਡੀ. ਐੱਮ. ਨੇ ਕੀਤੀ ਹੈ।

ਇਹ ਵੀ ਪੜ੍ਹੋ: Mansa Fire News: ਮਾਨਸਾ ਦੇ ਹੱਟਾਂ ਚੌਂਕ ਵਿੱਚ ਸਥਿਤ ਕੱਪੜਿਆਂ ਦੇ ਸ਼ੋਅ ਰੂਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਇਸ ਦੇ ਨਾਲ ਹੀ ਕਪੂਰਥਲਾ ‘ਚ ਹੁਣ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 36 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ 3 ਦੀ ਮੌਤ ਹੋ ਚੁੱਕੀ ਹੈ ਅਤੇ 8 ਐਕਟਿਵ ਕੇਸ ਹਨ ਅਤੇ 25 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ। ਐੱਸ. ਡੀ. ਐੱਮ. ਨੇ ਦੱਸਿਆ ਕਿ ਉਕਤ ਪਾਜ਼ੇਟਿਵ ਪਾਇਆ ਗਿਆ ਵਿਅਕਤੀ ਮਹਾਰਾਸ਼ਟਰ ਤੋਂ ਪਰਤਿਆ ਸੀ। ਕੋਰੋਨਾ ਦੀ ਜਾਂਚ ਨੂੰ ਲੈ ਕੇ ਇਸ ਦੇ ਸੈਂਪਲ ਸ਼ਨੀਵਾਰ ਨੂੰ ਟੈਸਟ ਲਈ ਲਏ ਗਏ ਸਨ, ਜਿਸ ਦੀ ਅੱਜ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।