Corona Worldwide Updates: ਦੁਨੀਆਂ ਵਿੱਚ Corona ਨੇ ਮਚਾਈ ਤਬਾਹੀ, ਸਵਾ 3 ਲੱਖ ਲੋਕਾਂ ਦੀ ਹੋਈ ਮੌਤ

corona-outbreak-daily-death-toll-world-updates

Corona Worldwide Updates: Coronavirus ਦਾ ਪ੍ਰਕੋਪ ਦੁਨੀਆ ਭਰ ਵਿੱਚ ਵੱਧ ਰਿਹਾ ਹੈ. ਦੁਨੀਆ ਦੇ 213 ਦੇਸ਼ਾਂ ਵਿੱਚ ਪਿਛਲੇ 24 ਘੰਟਿਆਂ ਵਿੱਚ 94,751 ਨਵੇਂ Corona ਮਾਮਲੇ ਸਾਹਮਣੇ ਆਏ ਅਤੇ ਮਰਨ ਵਾਲਿਆਂ ਦੀ ਗਿਣਤੀ ਵਿੱਚ 4,570 ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 19 ਲੱਖ 56 ਹਜ਼ਾਰ 316 ਲੋਕ ਵੀ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ। ਦੁਨੀਆ ਦੇ ਲਗਭਗ 68 ਪ੍ਰਤੀਸ਼ਤ Corona ਕੇਸ ਸਿਰਫ 11 ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਭਗ 34 ਲੱਖ ਹੈ।

ਇਹ ਵੀ ਪੜ੍ਹੋ: Corona in America: ਅਮਰੀਕਾ ਵਿੱਚ Corona ਕਹਿਰ ਜਾਰੀ, 24 ਘੰਟਿਆਂ ਵਿੱਚ 1500 ਲੋਕਾਂ ਦੀ ਹੋਈ ਮੌਤ

ਦੁਨੀਆਂ ਦੇ ਕੁਲ ਕੇਸਾਂ ਵਿਚੋਂ ਇਕ ਤਿਹਾਈ ਕੇਸ ਅਮਰੀਕਾ ‘ਚ ਸਾਹਮਣੇ ਆਏ ਹਨ ਅਤੇ ਇਕ ਤਿਹਾਈ ਤੋਂ ਜ਼ਿਆਦਾ ਮੌਤਾਂ ਵੀ ਅਮਰੀਕਾ ‘ਚ ਹੋਈਆਂ ਹਨ। ਕੋਰੋਨਾ ਨੇ ਅਮਰੀਕਾ ਤੋਂ ਬਾਅਦ ਯੂਕੇ ‘ਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਜਿੱਥੇ 35,341 ਮੌਤਾਂ ਦੇ ਨਾਲ ਕੁੱਲ 248,818 ਲੋਕ ਵਾਇਰਸ ਨਾਲ ਸੰਕਰਮਿਤ ਹੋਏ ਹਨ, ਜਦਕਿ ਯੂਕੇ ਵਿੱਚ ਮਰੀਜ਼ਾਂ ਦੀ ਗਿਣਤੀ ਰੂਸ, ਸਪੇਨ ਅਤੇ ਬ੍ਰਾਜ਼ੀਲ ਨਾਲੋਂ ਘੱਟ ਹੈ। ਇਸ ਤੋਂ ਬਾਅਦ ਇਟਲੀ, ਫਰਾਂਸ, ਜਰਮਨੀ, ਤੁਰਕੀ, ਇਰਾਨ, ਬ੍ਰਾਜ਼ੀਲ ਵਰਗੇ ਦੇਸ਼ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਏ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ