Corona in Punjab: ਪੰਜਾਬ ਦੇ ਮੋਗੇ ਜ਼ਿਲ੍ਹੇ ਵਿੱਚ ਇਕੱਠੇ 5 ਕੇਸ ਆਏ ਸਾਹਮਣੇ, ਇਲਾਕੇ ਵਿੱਚ ਸਹਿਮ ਦਾ ਮਾਹੌਲ

corona-outbreak-in-punjab

Corona in Punjab: ਮੋਗਾ ‘ਚ ਬੀਤੀ ਸ਼ਾਮ 9 ਅਤੇ ਅੱਜ 17 ਹੋਰ ਵਿਅਕਤੀਆਂ ਦੇ Corona ਪਾਜ਼ੀਟਿਵ ਪਾਏ ਜਾਣ ਨਾਲ ਮੋਗਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 55 ਹੋ ਗਈ ਹੈ, ਜਿਨ੍ਹਾਂ ‘ਚੋਂ 37 ਮਰੀਜ਼ ਮੋਗਾ ਦੇ ਆਈਸੋਲੇਸ਼ਨ ਕੇਂਦਰ ਵਿਚ ਇਲਾਜ ਅਧੀਨ ਹਨ ਜਦਕਿ 1 ਵਿਅਕਤੀ ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ । ਅੱਜ ਆਏ ਕੋਰੋਨਾ ਮਰੀਜਾਂ ਨੂੰ ਹਸਪਤਾਲ ਲਿਆਉਣ ਲਈ ਮਹਿਕਮੇ ਵਲੋਂ ਜਦੋ ਜਹਿਦ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ Corona ਟੈਸਟਾਂ ਲਈ ਸਥਾਪਿਤ ਕੀਤੀ ਲੈਬ ‘ਤੇ ਟੈਸਟਾਂ ਦੇ ਬੋਝ ਨੂੰ ਦੇਖਦਿਆਂ ਸਰਕਾਰ ਵਲੋਂ ਲਾਲ ਪੈਥ ਲੈਬਜ਼ ਨਾਲ ਵੀ ਕੋਰੋਨਾ ਦੇ ਟੈਸਟ ਕਰਨ ਦਾ ਸਮਝੌਤਾ ਕੀਤਾ ਗਿਆ ਹੈ,ਇਸ ਕਰਕੇ ਉਨ੍ਹਾਂ ਵੱਲੋਂ ਭੇਜੇ ਗਏ ਨਤੀਜਿਆਂ ‘ਚ ਅੱਜ 109 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 17 ਵਿਅਕਤੀ ਪਾਜ਼ਿਟਿਵ ਪਾਏ ਗਏ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।