Corona in Punjab: ਪੰਜਾਬ ਵਿੱਚ Corona ਨੂੰ ਲੈ ਕੇ ਸਾਹਮਣੇ ਆਏ ਬਹੁਤ ਹੈਰਾਨੀਜਨਕ ਅੰਕੜੇ, 79 ਫ਼ੀਸਦੀ ਲੋਕਾਂ ਨੇ ਦਿੱਤੀ Corona ਦਾ ਮਾਤ

corona-patients-from-punjab-is-recovered

Corona in Punjab: ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਸੂਬੇ ਵਿੱਚ ਕੋਵਿਡ-19 ਦੀ ਲਾਗ ਨਾਲ ਨਵੇਂ ਪੀੜਤਾਂ ਦੀ ਗਿਣਤੀ ਕਾਫੀ ਘੱਟ ਹੋ ਗਈ ਹੈ। ਸੋਮਵਾਰ ਪੰਜਾਬ ਵਿੱਚ ਸਿਰਫ ਪੰਜ ਨਵੇਂ ਮਾਮਲੇ ਕੋਰੋਨਾ ਪਾਜ਼ੇਟਿਵ ਪਾਏ ਗਏ ਜਦਕਿ 95 ਜਣਿਆਂ ਦੇ ਸਿਹਤਯਾਬ ਹੋਣ ਦੀ ਖ਼ਬਰ ਹੈ।

ਇਹ ਵੀ ਪੜ੍ਹੋ: Punjab News: ਕਪੂਰਥਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਵਾਰਦਾਤ ਵਿੱਚ ਇਕ ਵਿਅਕਤੀ ਗੰਭੀਰ ਜ਼ਖਮੀ

ਨਵੇਂ ਪੀੜਤਾਂ ਵਿੱਚ ਅੰਮ੍ਰਿਤਸਰ ਦੇ ਤਿੰਨ ਤੇ ਲੁਧਿਆਣਾ ਤੇ ਗੁਰਦਾਸਪੁਰ ਦੇ ਇੱਕ-ਇੱਕ ਵਿਅਕਤੀ ਸ਼ਾਮਲ ਹਨ। ਹੁਣ ਤਕ 1,642 ਲੋਕ ਯਾਨੀ 79 ਫ਼ੀਸਦ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਨ੍ਹਾਂ ਵਿੱਚੋਂ 1,182 ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਸਨ। ਛੁੱਟੀ ਹਾਸਲ ਕਰਨ ਵਾਲੇ ਮਰੀਜ਼ਾਂ ਨੂੰ ਸੱਤ ਦਿਨਾਂ ਲਈ ਘਰਾਂ ਵਿੱਚ ਏਕਾਂਤਵਾਸ ਕੀਤਾ ਗਿਆ ਹੈ। ਇਸ ਸਮੇਂ ਪੰਜਾਬ ਦੇ ਵੱਖ-ਵੱਖ ਹਸਪਤਾਲਾਂ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ 399 ਮਰੀਜ਼ ਹੀ ਭਰਤੀ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।