Corona in Mohali: ਮੋਹਾਲੀ ਵਿੱਚ 2 ਨਵੇਂ Corona ਕੇਸਾਂ ਦੀ ਹੋਈ ਪੁਸ਼ਟੀ, ਮਰੀਜ਼ਾਂ ਦੀ ਗਿਣਤੀ ਹੋਈ 94

corona-virus-2-new-cases-in-mohali

Corona in Mohali: ਪੂਰੀ ਦੁਨੀਆ ‘ਚ ਭੜਥੂ ਪਾਉਣ ਵਾਲੇ Coronavirus ਨੇ ਮੋਹਾਲੀ ‘ਚ ਵੀ ਤੜਥੱਲੀ ਮਚਾਈ ਹੋਈ ਹੈ। ਇੱਥੇ Coronavirus ਕੇਸਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ਨੀਵਾਰ ਨੂੰ Coronavirus ਦੇ 2 ਨਵੇਂ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ ਫੇਜ਼-10 ਦੇ ਰਹਿਣ ਵਾਲੇ 67 ਸਾਲਾ ਬਜ਼ੁਰਗ ਅਤੇ ਖਰੜ ਦੇ ਨੇੜਲੇ ਪਿੰਡ ਦੇਸੂਮਾਜਰਾ ‘ਚ 27 ਸਾਲਾਂ ਦੀ ਔਰਤ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ: Corona in Chandigarh: ਚੰਡੀਗੜ੍ਹ ਵਿੱਚ Corona ਦਾ ਕਹਿਰ, Corona ਦੇ ਕੇਸਾਂ ਵਿੱਚ ਪਹਿਲਾ ਨਾਲੋਂ 50 ਫੀਸਦੀ ਵਾਧਾ

ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਖਰੜ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਕਤ ਮਹਿਲਾ ਬੀਤੇ ਪਿਛਲੇ ਕਈ ਦਿਨਾਂ ਤੋਂ ਬੁਖ਼ਾਰ, ਖਾਂਸੀ ਅਤੇ ਸਾਹ ਦੀ ਤਕਲੀਫ ਦੇ ਚੱਲਦਿਆਂ ਇਸ ਦੀ ਜਾਂਚ ਕਰਵਾਉਣ ਲਈ ਸਿਵਲ ਹਸਪਤਾਲ ਆਈ ਸੀ, ਜਿਥੋਂ ਉਸ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਸਨ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਨੂੰ ਸ਼ੁੱਕਰਵਾਰ ਨੂੰ ਹੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਅੰਦਰ ਸ਼ਿਫਟ ਕਰ ਦਿੱਤਾ ਗਿਆ ਸੀ, ਜਿੱਥੇ ਉਹ ਲਗਾਤਾਰ ਡਾਕਟਰਾਂ ਦੀ ਨਿਗਰਾਨੀ ‘ਚ ਸੀ। ਉਨ੍ਹਾਂ ਦੱਸਿਆ ਕਿ ਰਿਪੋਰਟ ਆਉਣ ਮਗਰੋਂ ਉਸ ਨੂੰ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਸ਼ਿਫਟ ਕੀਤਾ ਜਾ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਔਰਤ ਦੇ ਬਾਕੀ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਕੇ ਉਨ੍ਹਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ