Corona in Australia: ਆਸਟ੍ਰੇਲੀਆ ਵਾਸੀਆਂ ਲਈ ਰਾਹਤ ਦੀ ਖ਼ਬਰ, ਇਨਫੈਕਸ਼ਨ ਦਰ ਹੋਈ ਜ਼ੀਰੋ


Corona in Australia: ਵਿਸ਼ਵ ਪੱਧਰ ‘ਤੇ ਫੈਲੀ ਕੋਵਿਡ-19 ਮਹਾਮਾਰੀ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਬਾਵਜੂਦ ਕੁਝ ਦੇਸ਼ ਕੋਰੋਨਾਵਾਇਰਸ ‘ਤੇ ਕੰਟਰੋਲ ਕਰਨ ਵਿਚ ਸਫਲ ਹੋ ਰਹੇ ਹਨ। ਅਜਿਹੇ ਹੀ ਇਕ ਦੇਸ਼ ਆਸਟ੍ਰੇਲੀਆ ਵਿਚ ਕੋਰੋਨਾਵਾਇਰਸ ਦੇ ਕੁੱਲ ਮਾਮਲੇ 7 ਹਜ਼ਾਰ ਤੋਂ ਵਧੇਰੇ ਹਨ ਪਰ ਹੁਣ ਇੱਥੇ ਇਨਫੈਕਸ਼ਨ ਦਰ ਲੱਗਭਗ ਜ਼ੀਰੋ ਹੋ ਚੁੱਕੀ ਹੈ। ਆਸਟ੍ਰੇਲੀਆ ਵਿਚ ਕੁੱਲ 7133 ਲੋਕ ਕੋਰੋਨਾ ਨਾਲ ਇਨਫੈਕਟਿਡ ਹੋਏ ਪਰ ਹੁਣ ਇਹਨਾਂ ਵਿਚੋਂ ਸਿਰਫ 478 ਹੀ ਐਕਟਿਵ ਮਾਮਲੇ ਹਨ।

ਇਹ ਵੀ ਪੜ੍ਹੋ: Corona in America: ਅਮਰੀਕਾ ਵਿੱਚ Corona ਕਾਰਨ 17,14,000 ਤੋਂ ਜਿਆਦਾ ਲੋਕ Corona ਇਨਫੈਕਟਡ

ਆਸਟ੍ਰੇਲੀਆ ਦੀ ਇਕ ਪ੍ਰਮੁੱਖ ਸਿਹਤ ਮਾਹਰ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਦਾ ਖਤਰਾ ਘੱਟ ਹੈ। 500 ਤੋਂ ਘੱਟ ਐਕਟਿਵ ਮਾਮਲੇ ਹੋਣ ਦੇ ਬਾਵਜੂਦ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੀ ਮੁੱਖ ਸਿਹਤ ਅਧਿਕਾਰੀ ਕੇਰੀ ਚੈਂਟ ਨੇ ਸਰਕਾਰ ਨੂੰ ਮੰਗ ਕੀਤੀ ਹੈ ਕਿ ਇੰਟਰਨੈਸ਼ਨਲ ਟ੍ਰੈਵਲ ‘ਤੇ ਪਾਬੰਦੀ ਲਗਾ ਦਿੱਤੀ ਜਾਵੇ ਅਤੇ ਦੇਸ਼ ਵਿਚ ਸਮਾਜਿਕ ਦੂਰੀ ਦੇ ਨਿਯਮ ਨੂੰ ਲਾਗੂ ਰੱਖਿਆ ਜਾਵੇ।ਇੱਥੇ ਮੰਗਲਵਾਰ ਤੱਕ ਸਿਰਫ 5 ਕੋਰੋਨਾ ਮਰੀਜ਼ ਆਈ.ਸੀ.ਯੂ. ਵਿਚ ਭਰਤੀ ਸਨ। ਉੱਥੇ ਹਸਪਤਾਲ ਵਿਚ ਮੌਜੂਦ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਿਰਫ 30 ਸੀ।

ਕੇਰੀ ਚੈਂਟ ਨੇ ਕਿਹਾ ਕਿ ਦੂਜੀ ਲਹਿਰ ਤੋਂ ਆਸਟ੍ਰੇਲੀਆ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਸਮਾਜਿਕ ਦੂਰੀ ਦੇ ਨਿਯਮ ਨੂੰ ਅਪਨਾਉਣਾ ਹੋਵੇਗਾ। ਹੁਣ ਤੱਕ ਦੀ ਯੋਜਨਾ ਦੇ ਤਹਿਤ ਆਸਟ੍ਰੇਲੀਆ ਦੇ ਕਈ ਰਾਜਾਂ ਦੀਆਂ ਸਰਕਾਰਾਂ 1 ਜੂਨ ਨੂੰ ਪਾਬੰਦੀਆਂ ਵਿਚ ਢਿੱਲ ਦੇਣ ਵਾਲੀਆਂ ਹਨ। ਫਿਲਹਾਲ ਆਸਟ੍ਰੇਲੀਆ ਵਿਚ ਘਰੇਲੂ ਯਾਤਰਾ ‘ਤੇ ਵੀ ਪਾਬੰਦੀਆਂ ਹਨ। ਸਿਹਤ ਅਧਿਕਾਰੀ ਕੇਰ ਚੈਂਟ ਦਾ ਕਹਿਣਾ ਹੈ ਕਿ ਚੰਗੀ ਤਰ੍ਹਾਂ ਸਮਾਜਿਕ ਦੂਰੀ ਦੀ ਪਾਲਣਾ ਕਾਰਨ ਕਾਰਨ ਮਾਮਲੇ ਘਟੇ ਹਨ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago