Corona in Ferozepur: ਫਿਰੋਜ਼ਪੁਰ ਵਿੱਚ Corona ਦਾ ਕਹਿਰ, ਇਕ ਹੋਰ CoronaPositive ਮਾਮਲਾ ਆਇਆ ਸਾਹਮਣੇ

coronavirus-one-positive-case-in-ferozepur

Corona in Ferozepur: ਪੰਜਾਬ ‘ਚ Coronavirus ਦੇ ਪਾਜ਼ੇਟਿਵ ਮਰੀਜ਼ਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਫਿਰੋਜ਼ਪੁਰ ‘ਚੋਂ ਇਕ ਹੋਰ Corona ਪਾਜ਼ੇਟਿਵ ਦੇ ਕੇਸ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ ਦੀ ਸਿਹਤ ਖਰਾਬ ਹੋਣ ਦੇ ਚਲਦਿਆਂ ਪਹਿਲਾਂ ਹੀ ਸਿਵਲ ਹਸਪਾਲ ‘ਚ ਦਾਖਲ ਕੀਤਾ ਗਿਆ ਸੀ ਅਤੇ ਹੁਣ ਉਸ ਦੀ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਪਾਈ ਹੈ। ਇਸ ਦੇ ਨਾਲ ਹੀ ਜ਼ਿਲੇ ‘ਚ ਹੁਣ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 45 ਤੱਕ ਪਹੁੰਚ ਗਈ ਹੈ, ਜਿਨ੍ਹਾਂ ‘ਚੋਂ ਇਕ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕਾ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਉਕਤ ਮਰੀਜ਼ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਰਿਵਾਰ ਦੇ ਵੀ Corona ਜਾਂਚ ਲਈ ਸੈਂਪਲ ਲਏ ਜਾ ਰਹੇ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।