Corona in Britain: ਬ੍ਰਿਟੇਨ ਦੇ ਵਿੱਚ Corona ਦੇ ਕਾਰਨ ਅਪਰਾਧਾਂ ਵਿੱਚ ਹੋਇਆ 25 ਫ਼ੀਸਦੀ ਘਾਟਾ

crime-cases-reduced-by-25-percent-in-britain
Corona in Britain: ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਚੱਲਦੇ ਅਪਰਾਧ ਦੇ ਮਾਮਲੇ ਬਹੁਤ ਘੱਟ ਹੋ ਗਏ ਹਨ। ਕੋਰੋਨਾ ਵਾਇਰਸ ਦੇ ਕਾਰਣ ਲਗਾਏ ਗਏ ਲਾਕਡਾਊਨ ਦੇ ਚੱਲਦੇ ਲੋਕ ਆਪਣੇ ਘਰਾਂ ਵਿਚ ਹੀ ਕੈਦ ਹਨ, ਇਸ ਲਈ ਇਸ ਦੌਰਾਨ ਜੁਰਮ ਦੇ ਮਾਮਲੇ ਬਹੁਤ ਘੱਟ ਹੋਏ ਹਨ। ਨਵੇਂ ਅੰਕੜਿਆਂ ਦੇ ਮੁਤਾਬਕ ਇੰਗਲੈਂਡ ਤੇ ਵੇਲਸ ਵਿਚ ਜੁਰਮ ਦੇ ਮਾਮਲੇ 25 ਫੀਸਦੀ ਘੱਟ ਹੋਏ ਹਨ।’ਦ ਸਨ’ ਦੀ ਇਕ ਰਿਪੋਰਟ ਮੁਤਾਬਕ ਇੰਗਲੈਂਡ ਵਿਚ ਜੁਰਮ ਦੇ ਮਾਮਲੇ ਤਾਂ 25 ਫੀਸਦੀ ਤੱਕ ਘੱਟ ਹੋਏ ਹਨ ਪਰ ਇਸ ਦੌਰਾਨ ਘਰੇਲੂ ਹਿੰਸਾ ਦੇ ਮਾਮਲਿਆਂ ਵਿਚ ਵਾਧਾ ਦੇਖਿਆ ਗਿਆ ਹੈ। ਨਵੇਂ ਅੰਕੜੇ ਮੁਤਾਬਕ ਘਰੇਲੂ ਹਿੰਸਾ ਦੇ ਮਾਮਲਿਆਂ ਵਿਚ ਚਾਰ ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਇਸ ਵਿਚ ਇਕ ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Corona in Iran: ਈਰਾਨ ਵਿੱਚ Corona ਦਾ ਕਹਿਰ, 10,000 ਤੋਂ ਜਿਆਦਾ ਸਿਹਤ ਕਰਮਚਾਰੀ Corona Positive

ਇਸ ਵਿਚਾਲੇ ਕੁਝ ਅੰਕੜੇ ਪਰੇਸ਼ਾਨ ਕਰਨ ਵਾਲੇ ਵੀ ਹਨ। ਬ੍ਰਿਟੇਨ ਵਿਚ ਪਿਛਲੇ ਮਹੀਨੇ ਦੇ ਲਾਕਡਾਊਨ ਦੌਰਾਨ 200 ਹੈਲਥ ਵਰਕਰਾਂ ‘ਤੇ ਹਮਲੇ ਹੋਏ। ਇਸ ਦੌਰਾਨ ਕੋਰੋਨਾ ਵਾਇਰਸ ਨਾਲ ਸਬੰਧਤ ਤਕਰੀਬਨ 660 ਮਾਮਲੇ ਦਰਜ ਕੀਤੇ ਗਏ ਹਨ। ਬ੍ਰਿਟੇਨ ਦੀ ਕਾਮਨ ਜਸਟਿਸ ਕਮੇਟੀ ਨੂੰ ਦਿੱਤੀ ਗਈ ਜਾਣਕਾਰੀ ਵਿਚ ਕਿਹਾ ਗਿਆ ਹੈ ਕਿ ਘਰੇਲੂ ਹਿੰਸਾ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਸੀ.ਪੀ.ਐਸ. ਦੇ ਚੀਫ ਮੈਕਸ ਹਿੱਲ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਉਹਨਾਂ ਕਿਹਾ ਹੈ ਕਿ ਐਮਰਜੈਂਸੀ ਸੇਵਾ ‘ਤੇ ਕਾਲ ਕਰਨ ਦਾ ਇਹ ਮਤਲਬ ਨਹੀਂ ਹੈ ਕਿ ਅਸਲ ਵਿਚ ਘਰੇਲੂ ਹਿੰਸਾ ਦੀ ਘਟਨਾ ਹੋਈ ਹੋਵੇ।

World News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ