ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦਾ ਇੰਗਲੈਂਡ ‘ਚ ਦੇਹਾਂਤ

dera-beas-chief-gurinder-singh-dhillon-wife-england-passes-away

ਡੇਰਾ ਰਾਧਾ ਸੁਆਮੀ, ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਅੱਜ ਸਵੇਰੇ ਇੰਗਲੈਂਡ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਉਹ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਬੀਤੀ 12 ਨਵੰਬਰ ਨੂੰ ਇਲਾਜ ਲਈ ਇੰਗਲੈਂਡ ਗਏ ਸਨ, ਜਿੱਥੇ 20 ਨਵੰਬਰ ਨੂੰ ਉਨ੍ਹਾਂ ਦੇ ਪੇਟ ਦਾ ਅਪਰੇਸ਼ਨ ਹੋਇਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਗੁਰੂਗ੍ਰਾਮ ਹਸਪਤਾਲ ਵਿੱਚ ਵੀ ਅਪਰੇਸ਼ਨ ਹੋਇਆ ਸੀ।

ਇਹ ਵੀ ਪੜ੍ਹੋ: ਜਲ੍ਹਿਆਂਵਾਲਾ ਬਾਗ ਦੀ ਘਟਨਾ ਦੇ 100 ਸਾਲਾਂ ਬਾਦ ਵੀ ਕੋਈ ਨਹੀਂ ਜਾਣ ਸਕਿਆ ਇਹ ਰਹੱਸ

ਡੇਰਾ ਰਾਧਾ ਸੁਆਮੀ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਮਤੀ ਸ਼ਬਨਮ ਢਿੱਲੋਂ ਆਪਣੇ ਪਿੱਛੇ ਪਤੀ ਅਤੇ ਦੋ ਪੁੱਤਰ ਛੱਡ ਗਏ ਹਨ। ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਸ੍ਰੀਮਤੀ ਸ਼ਬਨਮ ਢਿੱਲੋਂ ਦੀ ਦੇਹ ਡੇਰਾ ਬਿਆਸ ਲਿਆਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਦੇਹ ਭਾਰਤ ਲਿਆਂਦੀ ਜਾਵੇਗੀ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀਮਤੀ ਢਿੱਲੋਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ