ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ

Doctor-shot-dead-at-Amritsar-government-hospital

ਸੂਬੇ ‘ਚ ਲਗਾਤਾਰ ਅਪਰਾਧ ਵੱਧ ਰਿਹਾ ਹੈ। ਜਿਸ ਦੇ ਚਲਦਿਆਂ ਲੋਕਾਂ ‘ਚ ਦਹਿਸ਼ਤ ਬਰਕਰਾਰ ਹੈ ਉਥੇ ਹੀ ਤਾਜ਼ਾ ਮਾਮਲੇ ਦੀ ਗੱਲ ਕਰੀਏ ਤਾਂ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸਿਵਲ ਹਸਪਤਾਲ ‘ਚ ਐਤਵਾਰ ਸਵੇਰੇ 4 ਵਜੇ ਮੈਡੀਕੋ ਲੀਗਲ ਰਿਪੋਰਟ ਲੈਣ ਆਏ ਦੋ ਧੜਿਆਂ ਵਲੋਂ ਆਪਸ ’ਚ ਭਿੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਇਕ ਧਿਰ ਦੇ ਵਿਅਕਤੀ ਨੇ ਦੂਸਰੀ ਧਿਰ ‘ਤੇ ਗੋਲੀ ਚਲਾ ਦਿੱਤੀ। ਇਕ ਗੋਲੀ ਹਸਪਤਾਲ ‘ਚ ਤਾਇਨਾਤ ਐਮਰਜੈਂਸੀ ਮੈਡੀਕਲ ਅਫ਼ਸਰ ਭਵਨੀਤ ਸਿੰਘ ਨੂੰ ਲੱਗੀ।

ਘਟਨਾ ਦੀ ਜਾਣਕਾਰੀ ਮਿਲਣ ’ਤੇ ਮੌਕੇ ‘ਤੇ ਡੀ.ਸੀ.ਪੀ. ਪਰਮਿੰਦਰ ਸਿੰਘ ਤੇ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਚੰਦਰਮੋਹਨ ਪਹੁੰਚ ਗਏ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ।

ਮੈਡੀਕਲ ਅਫਸਰ ਉਪਰ ਹੋਏ ਹਮਲੇ ਨੂੰ ਲੈ ਕੇ ਅੱਜ ਡਾਕਟਰਾਂ ਦੀ ਜਥੇਬੰਦੀ ਪੀ ਸੀ ਐੱਮ ਐੱਸ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਗਗਨਦੀਪ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਸਮੂਹ ਮੈਡੀਕਲ ਅਫਸਰਾਂ ਵਲੋਂ ਹੜਤਾਲ ਦੌਰਾਨ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਗਈ ਕਿ ਮੈਡੀਕਲ ਅਫਸਰ ਉਪਰ ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ