ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਲਈ ਚੁੱਕੇ ਗਏ ਠੋਸ ਕਦਮ

drugs in punjab
ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਉੱਪਰ ਬਹਿਸ ਹੁੰਦੀ ਰਹਿੰਦੀ ਹੈ। ਪੰਜਾਬ ਵਿੱਚ ਨਸ਼ੇ ਰੁਕਣ ਦਾ ਨਾਮ ਨਹੀਂ ਲੈ ਰਹੇ। ਨਸ਼ਿਆਂ ਦੇ ਹੜ੍ਹ ਨੇ ਮੁੰਡਿਆਂ ਦੇ ਨਾਲ ਨਾਲ ਕੁੜੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪੰਜਾਬ ਦੀ ਇਸ ਅਵਸਥਾ ਨੂੰ ਦੇਖ ਕੇ ਪੰਜਾਬ ਰਕਾਰ ਨੇ ਕੁੱਝ ਠੋਸ ਕਦਮ ਚੁੱਕੇ ਹਨ। ਜਿਸ ਨਾਲ ਨਸ਼ਿਆਂ ਦੇ ਹੜ੍ਹ ਨੂੰ ਰੋਕਿਆ ਜਾ ਸਕੇ।

ਪੰਜਾਬ ਸਰਕਾਰ ਨੇ ਸਕੂਲਾਂ ਦੇ ਸਿਲੇਬਸ ਵਿੱਚ ਨਸ਼ਿਆਂ ਸਬੰਧੀ ਚੈਪਟਰ ਜੋੜਨ ਦਾ ਫੈਸਲਾ ਕੀਤਾ ਹੈ। ਜਿਸ ਨਾਲ ਨਵੀਂ ਆਉਣ ਵੀ ਪੀੜੀ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਜਾਵੇ। ਇਸਦੀ ਜਾਣਕਾਰੀ ਪੰਜਾਬ ਸਰਕਾਰ ਅਤੇ ਪਿੰਜਬ ਪੁਲਿਸ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦਿੱਤੀ ਗਈ ਹੈ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਫ਼ੈਸਲੇ ਤੇ ਅਦਾਲਤ ਨੇ ਸਾਰੇ ਵਿੱਦਿਅਕ ਅਦਾਰਿਆਂ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ, ਪ੍ਰਾਈਵੇਟ ਸਕੂਲਾਂ ‘ਚ ਹਰ ਸ਼ੁੱਕਰਵਾਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਾਰੇ ਵਿਦਿਆਰਥੀਆਂ ਨੂੰ ਸਲਾਹ ਦੇਣ ਦੇ ਨਿਰਦੇਸ਼ ਦਿੱਤੇ ਹਨ।

ਜ਼ਰੂਰ ਪੜ੍ਹੋ: ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ

ਇਸਦੇ ਨਾਲ ਹੀ ਅਦਾਲਤ ਨੇ ਸਾਰੀਆਂ ਇੰਟੈਲੀਜੈਂਸ ਯੂਨਿਟਾਂ ਨੂੰ ਇਹ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਉਹ ਵਿੱਦਿਅਕ ਅਦਾਰਿਆਂ ਦੇ ਨੇੜਲੀਆਂ ਦੁਕਾਨਾਂ, ਖੋਖਿਆਂ ਅਤੇ ਚਾਹ ਦੇ ਸਟਾਲਾਂ ‘ਤੇ ਵੀ ਵਿਸ਼ੇਸ਼ ਨਜ਼ਰ ਰੱਖਣ ਤਾਂ ਅਤੇ ਯਕੀਨੀ ਬਣਾਉਣ ਕਿ ਇਨ੍ਹਾਂ ਦੁਕਾਨਾਂ ਦੇ ਮਾਲਕ ਕਿਸੇ ਤਰ੍ਹਾਂ ਦੇ ਨਸ਼ੇ ਦੀ ਵਿਕਰੀ ‘ਚ ਸ਼ਾਮਲ ਨਾ ਹੋਣ ਤਾਂ ਜੋ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾ ਕੇ ਉਨ੍ਹਾਂ ਨੂੰ ਇਸ ਦਲਦਲ ਵਿੱਚ ਵੜਨ ਤੋਂ ਰੋਕਿਆ ਜਾਵੇ।