Jalandhar Murder News: ਜਲੰਧਰ ਵਿੱਚ ਗੁਆਂਢੀਆਂ ਵੱਲੋਂ ਬਜ਼ੁਰਗ ਦਾ ਕਤਲ

jelderly-man-killed-by-neighbors-in-jalandhar
Jalandhar Murder News: ਨਿਊ ਸੰਤੋਖਪੁਰਾ ਇਲਾਕੇ ‘ਚ ਗੁਆਂਢ ‘ਚ ਰਹਿੰਦੇ ਕੁਝ ਵਿਅਕਤੀਆਂ ਵਲੋਂ ਇਕ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ ‘ਤੇ ਪੁੱਜੀ ਥਾਣਾ 8 ਦੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆ ਮ੍ਰਿਤਕ ਦਵਿੰਦਰ ਸਿੰਘ (76) ਪੁੱਤਰ ਲਾਭ ਸਿੰਘ ਦੇ ਪੁੱਤਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਗੁਆਂਢ ‘ਚ ਰਹਿੰਦੇ ਵਿਅਕਤੀ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ।

ਇਹ ਵੀ ਪੜ੍ਹੋ: Corona in Jalandhar: Corona ਕਾਰਨ ਜਲੰਧਰ ਵਿੱਚ ਇਕ ਹੋਰ ਵਿਅਕਤੀ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 7

ਇਸੇ ਰੰਜਿਸ਼ ਦੇ ਚੱਲਦਿਆਂ ਅੱਜ ਸਵੇਰੇ ਉਹ ਮੇਰੇ ਪਿਤਾ ਨੂੰ ਚੁੱਕ ਕੇ ਆਪਣੇ ਘਰ ਲੈ ਗਏ, ਜਿਥੇ ਉਨ੍ਹਾਂ ਨੇ ਬੇਰਹਿਮੀ ਨਾਲ ਪਿਤਾ ਦੀ ਕੁੱਟਮਾਰ ਕੀਤੀ। ਮੁਖਤਿਆਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਜਦੋਂ ਉਸ ਨੂੰ ਜਾਣਕਾਰੀ ਮਿਲੀ ਤਾਂ ਉਹ ਆਪਣੇ ਪਿਤਾ ਨੂੰ ਬਚਾਉਣ ਲਈ ਪਹੁੰਚਿਆ ਪਰ ਉਦੋਂ ਤੱਕ ਉਨ੍ਹਾਂ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਸੀ ਤੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਂਚ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਦੇ ਪੁੱਤਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Jalandhar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ