ਮਨੋਰੰਜਨ

ਬਿਮਾਰੀ ਦਾ ਇਲਾਜ ਕਰਾਉਣ ਲਈ ਜਰਮਨੀ ਜਾ ਰਹੇ ਅਨਿਲ ਕਪੂਰ

ਅਨਿਲ ਕਪੂਰ ਜਲਦੀ ਹੀ ਧੀ ਸੋਨਮ ਕਪੂਰ ਨਾਲ ਫ਼ਿਲਮ ‘ਏਕ ਲੜਕੀ ਕੋ ਦੇਖਾ ਤੋ ਐਸਾ ਲਗਾ’ ‘ਚ ਨਜ਼ਰ ਆਉਣ ਵਾਲੇ ਹਨ। ਫਿਲਹਾਲ ਫ਼ਿਲਮ ਦੀ ਟੀਮ ਇਸ ਨੂੰ ਪ੍ਰਮੋਟ ਕਰਨ ‘ਚ ਰੁੱਝੀ ਹੋਈ ਹੈ। ਇਸ ‘ਚ ਸੋਨਮ ਨਾਲ ਰਾਜਕੁਮਾਰ ਰਾਓ ਲੀਡ ਰੋਲ ‘ਚ ਨਜ਼ਰ ਆਉਣਗੇ। ਫ਼ਿਲਮ ਦਾ ਟ੍ਰੇਲਰ ਪਹਿਲਾਂ ਹੀ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਵਿੱਚ ਕਾਮਯਾਬ ਰਿਹਾ ਹੈ।

ਹੁਣ ਅਨਿਲ ਦੇ ਫੈਨਸ ਲਈ ਬੁਰੀ ਖ਼ਬਰ ਹੈ। ਜੀ ਹਾਂ, ਅਨਿਲ ਨੇ ਹਾਲ ਹੀ ‘ਚ ਇੰਟਰਵਿਊ ਦੌਰਾਨ ਆਪਣੀ ਬਿਮਾਰੀ ਬਾਰੇ ਦੱਸਿਆ। ਇਸ ਦੇ ਇਲਾਜ ਲਈ ਉਹ ਜਲਦੀ ਹੀ ਜਰਮਨੀ ਜਾ ਰਹੇ ਹਨ। ਬੀਤੇ ਦੋ ਸਾਲ ਤੋਂ ਅਨਿਲ ਦੇ ਸੱਜੇ ਮੋਢੇ ‘ਚ ਕੈਲਸ਼ੀਅਮ ਇਕੱਠਾ ਹੋ ਗਿਆ ਹੈ। ਇਸ ਕਰਕੇ ਉਨ੍ਹਾਂ ਦਾ ਮੋਢਾ ਸਖ਼ਤ ਹੋ ਗਿਆ ਹੈ।

ਇਸ ਮੋਢੇ ਕਾਰਨ ਹੀ ਅਨਿਲ ਨੂੰ ਆਪਣੀਆਂ ਫ਼ਿਲਮਾਂ ‘ਚ ਸਟੰਟ ਕਰਨ ‘ਚ ਕਾਫੀ ਦਿਕੱਤ ਹੁੰਦੀ ਸੀ। ਅਨਿਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਪ੍ਰੋਬਲਮ ਪਹਿਲਾਂ ਵੀ ਹੋ ਚੁੱਕੀ ਹੈ। ਅਨਿਲ, ਸੋਨਮ ਤੇ ਰਾਜਕੁਮਾਰ ਦੀ ਫ਼ਿਲਮ ‘ਏਕ ਲੜਕੀ ਕੋ ਦੇਖਾ ਤੋਂ ਐਸਾ ਲਗਾ’ 22 ਫਰਵਰੀ ਨੂੰ ਰਿਲੀਜ਼ ਹੋ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago