ਭਾਰਤੀ ਅਤੇ ਹਰਸ਼ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ, NCB ਨੇ ਰਿਮਾਂਡ ਦੀ ਕੀਤੀ ਮੰਗ

bharti sigh and harsh limbachiya drugs case

ਅਦਾਲਤ ਨੇ ਭਾਰਤੀ ਸਿੰਘ ਅਤੇ ਹਰਸ਼ ਦੋਵਾਂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਐਨਸੀਬੀ ਨੇ ਦੋਵਾਂ ਦਾ ਅਦਾਲਤ ਤੋਂ ਰਿਮਾਂਡ ਮੰਗਿਆ ਸੀ। ਦੋਵੇਂ ਕਾਮੇਡੀਅਨ ਜ਼ਮਾਨਤ ਲਈ ਅਰਜ਼ੀ ਦੇ ਚੁੱਕੇ ਹਨ।

ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਨੇ ਡਰੱਗਸ ਮਾਮਲੇ ਦੀ ਜਾਂਚ ਬਾਰੇ ਵੱਡਾ ਨੁਕਤਾ ਚੁੱਕਿਆ ਹੈ। ਮਲਿਕ ਨੇ ਕਿਹਾ, ਐਨਸੀਬੀ ਉਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਜੋ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ। ਉਹ ਨਸ਼ੇ ਦੇ ਆਦੀ ਹਨ। ਉਹਨਾਂ ਨੂੰ ਜੇਲ੍ਹ ਨਹੀਂ, ਕਿਸੇ ਮੁੜ-ਵਸੇਬਾ ਕੇਂਦਰ ਵਿੱਚ ਭੇਜਿਆ ਜਾਣਾ ਚਾਹੀਦਾ ਹੈ। ਐਨਸੀਬੀ ਦਾ ਫ਼ਰਜ਼ ਹੈ ਕਿ ਉਹ ਨਸ਼ਾ ਤਸਕਰਾਂ ਦੀ ਜਾਂਚ ਕਰੇ, ਪਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਕਾਮੇਡੀਅਨ ਭਾਰਤੀ ਸਿੰਘ ਨੂੰ ਬੀਤੇ ਦਿਨ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਲੰਬੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਸਥਿਤ ਘਰ ‘ਤੇ ਛਾਪਾ ਮਾਰਿਆ। ਇਸ ਦੌਰਾਨ ਉਸ ਦੇ ਘਰੋਂ ਪੰਗ  ਬਰਾਮਦ ਹੋਈ। ਨਾਰਕੋਟਿਕਸ ਕੰਟਰੋਲ ਬਿਊਰੋ  ਨੇ ਕਾਮੇਡੀਅਨ ਅਭਿਨੇਤਰੀ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ਾ ਦੇ ਘਰਾਂ ਵਿੱਚ ਛਾਪਾ ਮਾਰਿਆ।

ਜਿਸ ਤੋਂ ਬਾਅਦ ਐਨਸੀਬੀ ਨੇ ਦੋਹਾਂ ਨੂੰ ਇਕੱਠਿਆਂ ਲੈ ਲਿਆ। ਲੰਬੀ ਪੁੱਛਗਿੱਛ ਤੋਂ ਬਾਅਦ ਭਾਰਤੀ ਸਿੰਘ ਨੇ ਮੰਨਿਆ ਕਿ ਉਹ ਨਸ਼ੀਲੀਆਂ ਦਵਾਈਆਂ ਲੈ ਰਹੀ ਸੀ। ਬਾਅਦ ਵਿੱਚ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ