ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਹੋਇਆ ਬਲੱਡ ਕੈਂਸਰ , ਮੁੰਬਈ ਵਿੱਚ ਚੱਲ ਰਿਹਾ ਇਲਾਜ

Bjp-MP-from-Chandigarh-Kiran-Kher-has-blood-cancer

ਬਾਲੀਵੁੱਡ ਐਕਟਰਸ ਤੇ ਭਾਰਤੀ ਜਨਤਾ ਪਾਰਟੀ ਦੀ ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਇੱਕ ਤਰ੍ਹਾਂ ਦੇ ਬਲੱਡ ਕੈਂਸਰ ਤੋਂ ਪੀੜਤ ਹੈ। ਉਨ੍ਹਾਂ ਦਾ ਇਲਾਜ ਮੁੰਬਈ ਵਿੱਚ ਚੱਲ ਰਿਹਾ ਹੈ।

ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਕਿਰਨ ਖੇਰ ਦੇ ਬਚਾਅ ਲਈ ਅੱਗੇ ਆਏ ਹਨ।ਅਰੁਣ ਸੂਦ ਨੇ ਸੈਕਟਰ -33 ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ  ਕਰਦਿਆਂ ਉਨ੍ਹਾਂ ਦੀ  ਬਿਮਾਰੀ ਬਾਰੇ ਦੱਸਿਆ ਹੈ। ਸੂਦ ਨੇ ਕਿਹਾ ਕਿ ਫਿਲਹਾਲ ਉਹ ਖਤਰੇ ਤੋਂ ਬਾਹਰ ਹੈ। ਬਿਮਾਰੀ ਦਾ ਸ਼ੁਰੂਆਤੀ ਪੜਾਅ ‘ਤੇ ਪਤਾ ਲਗਿਆ ਸੀ। ਸੂਦ ਨੇ ਕਿਹਾ ਕਿ ਇਸ ਬਿਮਾਰੀ ਦੇ ਇਲਾਜ ਲਈ ਉਨ੍ਹਾਂ ਨੂੰ ਅਜੇ ਵੀ ਹਫ਼ਤੇ ਵਿਚ ਇਕ ਵਾਰ 24 ਘੰਟੇ ਲਈ  ਹਸਪਤਾਲ ਵਿਚ ਰਹਿਣਾ ਪੈਂਦਾ ਹੈ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ 68 ਸਾਲਾ ਬਾਲੀਵੁੱਡ ਅਭਿਨੇਤਰੀ ਤੇ ਸੰਸਦ ਮੈਂਬਰ ਕਿਰਨ ਖੇਰ ਨੂੰ ਪਿਛਲੇ ਸਾਲ ਬਿਮਾਰੀ ਦਾ ਪਤਾ ਚੱਲਿਆ ਸੀ। ਫਿਲਹਾਲ ਉਹ ਇਲਾਜ ਤੋਂ ਬਾਅਦ ਠੀਕ ਹੋ ਗਈ ਹੈ।

ਦੱਸ ਦਈਏ ਕਿ ਸੂਦ ਨੇ ਦੱਸਿਆ ਕਿ ਪਿਛਲੇ ਸਾਲ 11 ਨਵੰਬਰ ਨੂੰ PGI ਵਿਖੇ ਡਾਕਟਰੀ ਜਾਂਚ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਇਸ ਬਿਮਾਰੀ ਬਾਰੇ ਪਤਾ ਚੱਲਿਆ ਸੀ। ਬਿਮਾਰੀ ਖੱਬੇ ਹੱਥ ਤੇ ਸੱਜੇ ਮੋਢੇ ਤੱਕ ਫੈਲ ਗਈ ਸੀ। ਇਸ ਕਾਰਨ ਉਨ੍ਹਾਂ ਨੂੰ 4 ਦਸੰਬਰ ਨੂੰ ਇਲਾਜ ਲਈ ਮੁੰਬਈ ਜਾਣਾ ਪਿਆ।

ਮੁੰਬਈ ਦੇ ਕੋਕੀਲਾਬੇਨ ਹਸਪਤਾਲ ਵਿੱਚ ਹੋ ਰਿਹਾ ਇਲਾਜ

ਸੂਦ ਨੇ ਇਹ ਵੀ ਕਿਹਾ ਕਿ ਤਾਜ਼ਾ ਟੈਸਟ ਵਿੱਚ ਇਹ ਪਾਇਆ ਗਿਆ ਹੈ ਕਿ ਬਿਮਾਰੀ ਹੁਣ ਉਨ੍ਹਾਂ ਦੇ ਹੱਥਾਂ ਅਤੇ ਮੋਢਿਆਂ ਚੋਂ ਖ਼ਤਮ ਹੋ ਰਹੀ ਹੈ। ਸੂਦ ਨੇ ਇਹ ਵੀ ਕਿਹਾ, “ਹਾਲਾਂਕਿ ਉਹ ਆਪਣੇ ਚਾਰ ਮਹੀਨਿਆਂ ਦੇ ਇਲਾਜ ਤੋਂ ਬਾਅਦ ਠੀਕ ਹੋ ਰਹੀ ਹੈ ਤੇ ਹੁਣ ਉਨ੍ਹਾਂ ਨੂੰ ਮੁੰਬਈ ਦੇ ਕੋਕੀਲਾਬੇਨ ਹਸਪਤਾਲ ਛੁੱਟੀ ਮਿਲ ਚੁਕੀ ਹੈ, ਪਰ ਕਿਰਨ ਖੈਰ ਨੂੰ ਬਾਕਾਇਦਾ ਇਲਾਜ ਲਈ ਹਸਪਤਾਲ ਜਾਣਾ ਪਏਗਾ।”

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ