ਬਾਲੀਵੁੱਡ ਐਕਟਰਸ ਤੇ ਭਾਰਤੀ ਜਨਤਾ ਪਾਰਟੀ ਦੀ ਚੰਡੀਗੜ੍ਹ ਤੋਂ ਸਾਂਸਦ ਕਿਰਨ ਖੇਰ ਇੱਕ ਤਰ੍ਹਾਂ ਦੇ ਬਲੱਡ ਕੈਂਸਰ ਤੋਂ ਪੀੜਤ ਹੈ। ਉਨ੍ਹਾਂ ਦਾ ਇਲਾਜ ਮੁੰਬਈ ਵਿੱਚ ਚੱਲ ਰਿਹਾ ਹੈ।
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਕਿਰਨ ਖੇਰ ਦੇ ਬਚਾਅ ਲਈ ਅੱਗੇ ਆਏ ਹਨ।ਅਰੁਣ ਸੂਦ ਨੇ ਸੈਕਟਰ -33 ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਕਰਦਿਆਂ ਉਨ੍ਹਾਂ ਦੀ ਬਿਮਾਰੀ ਬਾਰੇ ਦੱਸਿਆ ਹੈ। ਸੂਦ ਨੇ ਕਿਹਾ ਕਿ ਫਿਲਹਾਲ ਉਹ ਖਤਰੇ ਤੋਂ ਬਾਹਰ ਹੈ। ਬਿਮਾਰੀ ਦਾ ਸ਼ੁਰੂਆਤੀ ਪੜਾਅ ‘ਤੇ ਪਤਾ ਲਗਿਆ ਸੀ। ਸੂਦ ਨੇ ਕਿਹਾ ਕਿ ਇਸ ਬਿਮਾਰੀ ਦੇ ਇਲਾਜ ਲਈ ਉਨ੍ਹਾਂ ਨੂੰ ਅਜੇ ਵੀ ਹਫ਼ਤੇ ਵਿਚ ਇਕ ਵਾਰ 24 ਘੰਟੇ ਲਈ ਹਸਪਤਾਲ ਵਿਚ ਰਹਿਣਾ ਪੈਂਦਾ ਹੈ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ 68 ਸਾਲਾ ਬਾਲੀਵੁੱਡ ਅਭਿਨੇਤਰੀ ਤੇ ਸੰਸਦ ਮੈਂਬਰ ਕਿਰਨ ਖੇਰ ਨੂੰ ਪਿਛਲੇ ਸਾਲ ਬਿਮਾਰੀ ਦਾ ਪਤਾ ਚੱਲਿਆ ਸੀ। ਫਿਲਹਾਲ ਉਹ ਇਲਾਜ ਤੋਂ ਬਾਅਦ ਠੀਕ ਹੋ ਗਈ ਹੈ।
ਦੱਸ ਦਈਏ ਕਿ ਸੂਦ ਨੇ ਦੱਸਿਆ ਕਿ ਪਿਛਲੇ ਸਾਲ 11 ਨਵੰਬਰ ਨੂੰ PGI ਵਿਖੇ ਡਾਕਟਰੀ ਜਾਂਚ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਇਸ ਬਿਮਾਰੀ ਬਾਰੇ ਪਤਾ ਚੱਲਿਆ ਸੀ। ਬਿਮਾਰੀ ਖੱਬੇ ਹੱਥ ਤੇ ਸੱਜੇ ਮੋਢੇ ਤੱਕ ਫੈਲ ਗਈ ਸੀ। ਇਸ ਕਾਰਨ ਉਨ੍ਹਾਂ ਨੂੰ 4 ਦਸੰਬਰ ਨੂੰ ਇਲਾਜ ਲਈ ਮੁੰਬਈ ਜਾਣਾ ਪਿਆ।
ਮੁੰਬਈ ਦੇ ਕੋਕੀਲਾਬੇਨ ਹਸਪਤਾਲ ਵਿੱਚ ਹੋ ਰਿਹਾ ਇਲਾਜ
ਸੂਦ ਨੇ ਇਹ ਵੀ ਕਿਹਾ ਕਿ ਤਾਜ਼ਾ ਟੈਸਟ ਵਿੱਚ ਇਹ ਪਾਇਆ ਗਿਆ ਹੈ ਕਿ ਬਿਮਾਰੀ ਹੁਣ ਉਨ੍ਹਾਂ ਦੇ ਹੱਥਾਂ ਅਤੇ ਮੋਢਿਆਂ ਚੋਂ ਖ਼ਤਮ ਹੋ ਰਹੀ ਹੈ। ਸੂਦ ਨੇ ਇਹ ਵੀ ਕਿਹਾ, “ਹਾਲਾਂਕਿ ਉਹ ਆਪਣੇ ਚਾਰ ਮਹੀਨਿਆਂ ਦੇ ਇਲਾਜ ਤੋਂ ਬਾਅਦ ਠੀਕ ਹੋ ਰਹੀ ਹੈ ਤੇ ਹੁਣ ਉਨ੍ਹਾਂ ਨੂੰ ਮੁੰਬਈ ਦੇ ਕੋਕੀਲਾਬੇਨ ਹਸਪਤਾਲ ਛੁੱਟੀ ਮਿਲ ਚੁਕੀ ਹੈ, ਪਰ ਕਿਰਨ ਖੈਰ ਨੂੰ ਬਾਕਾਇਦਾ ਇਲਾਜ ਲਈ ਹਸਪਤਾਲ ਜਾਣਾ ਪਏਗਾ।”
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…