Sanjay Dutt Cancer News: ਬਾਲੀਵੁੱਡ ਦੇ ਲਈ ਆਈ ਮਾੜੀ ਖ਼ਬਰ, 4 ਸਟੇਜ ਤੇ ਹੈ ਸੰਜੈ ਦੱਤ ਨੂੰ ਫੇਫੜਿਆਂ ਦਾ ਕੈਂਸਰ

hospital-confirm-sanjay-dutt-has-stage-4-lung-cancer
Sanjay Dutt Cancer News: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੋ ਗਿਆ ਹੈ। ਮੀਡੀਆ ਰਿਪੋਰਟ ‘ਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਟੇਜ 4 ਦਾ ਲੰਗ ਕੈਂਸਰ ਹੈ। ਤਿੰਨ ਦਿਨ ਪਹਿਲਾਂ ਹੀ ਸੰਜੇ ਦੱਤ ਨੂੰ ਸਾਹ ਲੈਣ ‘ਚ ਪਰੇਸ਼ਾਨੀ ਹੋਣ ਦੇ ਚਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਸੀ। ਮੀਡੀਆ ਰਿਪੋਰਟਸ ਦੀਆਂ ਮੰਨੀਏ ਤਾਂ ਉਹ ਆਪਣੇ ਇਲਾਜ ਲਈ ਅਮਰੀਕਾ ਰਵਾਨਾ ਹੋ ਸਕਦੇ ਹਨ।ਸੰਜੇ ਦੱਤ ਨੇ ਕੈਂਸਰ ਬਾਰੇ ਤਾਂ ਜਾਣਕਾਰੀ ਦੇ ਦਿੱਤੀ ਸੀ। ਹੁਣ ਫਿਲਮਫੇਅਰ ਤੇ ਹਿੰਦੁਸਤਾਨ ਟਾਈਮਜ਼ ਦੀ ਇੱਕ ਰਿਪੋਰਟ ‘ਚ ਕੈਂਸਰ ਦੀ ਸੀਰੀਅਸ ਸਟੇਜ ਬਾਰੇ ‘ਚ ਦਾਅਵਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Sanjay Dutt Cancer News: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੈ ਦੱਤ ਨੂੰ ਹੋਇਆ ਫੇਫੜਿਆਂ ਦਾ ਕੈਂਸਰ, ਇਲਾਜ ਲਈ ਅਮਰੀਕਾ ਰਵਾਨਾ ਹੋ ਸਕਦੇ ਨੇ

ਇਸ ਰਿਪੋਰਟ ‘ਚ ਲੀਲਾਵਤੀ ਦੇ ਇੱਕ ਸੋਰਸ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸੰਜੇ ਦੱਤ ਨੂੰ ਸਟੇਜ 4 ਦਾ ਕੈਂਸਰ ਹੈ। ਇਹ ਕੈਂਸਰ ਦੀ ਬੇਹੱਦ ਸੀਰੀਅਸ ਸਟੇਜ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਜਦੋਂ ਉਹ ਹਸਪਤਾਲ ‘ਚ ਦਾਖ਼ਲ ਹੋਏ ਸਨ ਤਾਂ ਉਨ੍ਹਾਂ ਦਾ ਆਕਸੀਜਨ ਲੈਵਲ 90-92 % ਤੱਕ ਉੱਤੇ-ਹੇਠਾਂ ਹੋ ਰਿਹਾ ਸੀ।ਜ਼ਿਕਰਯੋਗ ਹੈ ਕਿ ਬੀਤੇ ਦਿਨ ਸੰਜੇ ਦੱਤ ਨੂੰ ਸਾਹ ਦੀ ਤਕਲੀਫ਼ ਹੋਣ ਤੋਂ ਬਾਅਦ ਹੀ ਲੀਲਾਵਤੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਸਾਹ ਲੈਣ ‘ਚ ਮੁਸ਼ਕਿਲ ਆਉਣ ਕਾਰਨ ਪਰਿਵਾਰ ਨੂੰ ਸ਼ੱਕ ਸੀ ਕਿ ਉਨ੍ਹਾਂ ਨੂੰ ਕਿਤੇ ਕੋਰੋਨਾ ਤਾਂ ਨਹੀਂ ਹੋ ਗਿਆ ਪਰ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਸੀ।

 Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ