ਬਾਲੀਵੁੱਡ

Bollywood Drug News: ਬਾਲੀਵੁੱਡ ਵਿੱਚ ਡਰੱਗ ਮਾਮਲੇ ਨੂੰ ਲੈ ਕੇ ਜਯਾ ਬੱਚਨ ਨੇ ਰਵੀ ਕਿਸ਼ਨ ‘ਤੇ ਕੀਤਾ ਤਿੱਖਾ ਵਾਰ

Bollywood Drug News: ਰੀਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚੋਂ ਨਿਕਲੇ ਨਸ਼ਿਆਂ ਦੇ ਕੇਸ ਵਿੱਚ ਜੇਲ੍ਹ ਜਾਣਾ ਪਿਆ ਹੈ। ਕੰਗਨਾ ਰਨੌਤ ਨੇ ਸੁਸ਼ਾਂਤ ਮਾਮਲੇ ਵਿੱਚ ਬਾਲੀਵੁੱਡ ਬਾਰੇ ਕਈ ਖੁਲਾਸੇ ਕੀਤੇ। ਉਸ ਨੇ ਕਿਹਾ ਸੀ ਕਿ ਬਾਲੀਵੁੱਡ ਵਿੱਚ 99 ਪ੍ਰਤੀਸ਼ਤ ਲੋਕ ਨਸ਼ਿਆਂ ਦੀ ਵਰਤੋਂ ਕਰਦੇ ਹਨ। ਰੀਆ ਨੇ ਐਨਸੀਬੀ ਨੂੰ ਦਿੱਤੇ ਬਿਆਨ ਵਿੱਚ 25 ਬਾਲੀਵੁੱਡ ਮਸ਼ਹੂਰ ਹਸਤੀਆਂ ਦਾ ਨਾਂ ਵੀ ਲਿਆ।

ਇਹ ਵੀ ਪੜ੍ਹੋ: Bollywood Drug News: NCB ਨੇ ਬਾਲੀਵੁੱਡ ਦੇ ਡਰੱਗਸ ਕਨੈਕਸ਼ਨ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ, ਸਾਰਾ ਅਲੀ ਖ਼ਾਨ ਦੀਆਂ ਵੱਧ ਸਕਦੀਆਂ ਨੇ ਮੁਸ਼ਕਿਲਾਂ

ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਗੋਰਖਪੁਰ ਤੋਂ ਸੰਸਦ ਮੈਂਬਰ ਤੇ ਐਕਟਰ ਰਵੀ ਕਿਸ਼ਨ ਨੇ ਦੇਸ਼ ਤੇ ਬਾਲੀਵੁੱਡ ਵਿੱਚ ਵਧ ਰਹੇ ਨਸ਼ਿਆਂ ਦੀ ਵਰਤੋਂ ਤੇ ਤਸਕਰੀ ਦਾ ਮੁੱਦਾ ਉਠਾਇਆ। ਇਸ ਤੋਂ ਬਾਅਦ ਅੱਜ ਸਾਂਸਦ ਜਯਾ ਬੱਚਨ ਨੇ ਇਸ ‘ਤੇ ਪ੍ਰਤੀਕ੍ਰਿਆ ਦਿੱਤੀ। ਕਿਸੇ ਦਾ ਨਾਂ ਲਏ ਬਗੈਰ, ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਜਿਸ ਪਲੇਟ ਵਿੱਚ ਖਾਂਦੇ ਹਨ, ਉਸ ਵਿੱਚ ਹੀ ਛੇਕ ਕਰਦੇ ਹਨ। ਜਯਾ ਬੱਚਨ ਨੇ ਰਾਜ ਸਭਾ ਵਿੱਚ ਕਿਹਾ, “ਕੱਲ ਸਾਡੇ ਸੰਸਦ ਮੈਂਬਰਾਂ ਵਿੱਚੋਂ ਇੱਕ ਨੇ ਲੋਕ ਸਭਾ ਵਿੱਚ ਬਾਲੀਵੁੱਡ ਵਿਰੁੱਧ ਕਿਹਾ ਸੀ। ਇਹ ਸ਼ਰਮਨਾਕ ਹੈ। ਮੈਂ ਕਿਸੇ ਦਾ ਨਾਂ ਨਹੀਂ ਲੈ ਰਹੀ। ਉਹ ਖ਼ੁਦ ਵੀ ਇੰਡਸਟਰੀ ਤੋਂ ਆਉਂਦੇ ਹਨ। ਜਿਸ ਥਾਲੀ ‘ਚ ਖਾਂਦੇ ਹਨ, ਉਸ ‘ਚ ਛੇਕ ਕਰਦੇ ਹਨ। ਇਹ ਗਲਤ ਗੱਲ ਹੈ। ਮੈਨੂੰ ਇਹ ਕਹਿਣਾ ਹੈ ਕਿ ਉਦਯੋਗ ਨੂੰ ਸਰਕਾਰ ਦੀ ਸੁਰੱਖਿਆ ਤੇ ਸਹਾਇਤਾ ਦੀ ਜ਼ਰੂਰਤ ਹੈ।”

ਇਹ ਵੀ ਪੜ੍ਹੋ: Farmer Protest News: ਬੱਬੂ ਮਾਨ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਇਹਨਾਂ ਕਲਾਕਾਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਮਾਰਿਆ ਹਾਂਅ ਦਾ ਨਾਅਰਾ

ਰਵੀ ਕਿਸ਼ਨ ਨੇ ਸੋਮਵਾਰ ਨੂੰ ਲੋਕ ਸਭਾ ਵਿੱਚ ਕਿਹਾ, “ਭਾਰਤੀ ਫਿਲਮ ਉਦਯੋਗ ਵਿੱਚ ਨਸ਼ਾ ਬਹੁਤ ਜ਼ਿਆਦਾ ਹੈ। ਬਹੁਤ ਸਾਰੇ ਲੋਕ ਫੜੇ ਗਏ ਹਨ। ਐਨਸੀਬੀ ਵਧੀਆ ਕੰਮ ਕਰ ਰਿਹਾ ਹੈ। ਮੈਂ ਕੇਂਦਰ ਸਰਕਾਰ ਨੂੰ ਇਸ ‘ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ। ਜਿੰਨੀ ਜਲਦੀ ਹੋ ਸਕੇ ਦੋਸ਼ੀਆਂ ਨੂੰ ਫੜੋ ਤੇ ਉਨ੍ਹਾਂ ਨੂੰ ਸਜ਼ਾ ਦਿਓ ਤਾਂ ਜੋ ਗੁਆਂਢੀ ਦੇਸ਼ਾਂ ਦੀ ਸਾਜਿਸ਼ ਨੂੰ ਖਤਮ ਕੀਤਾ ਜਾ ਸਕੇ।”ਰੀਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚੋਂ ਨਿਕਲੇ ਨਸ਼ਿਆਂ ਦੇ ਕੇਸ ਵਿੱਚ ਜੇਲ੍ਹ ਜਾਣਾ ਪਿਆ ਹੈ। ਕੰਗਨਾ ਰਨੌਤ ਨੇ ਸੁਸ਼ਾਂਤ ਮਾਮਲੇ ਵਿੱਚ ਬਾਲੀਵੁੱਡ ਬਾਰੇ ਕਈ ਖੁਲਾਸੇ ਕੀਤੇ। ਉਸ ਨੇ ਕਿਹਾ ਸੀ ਕਿ ਬਾਲੀਵੁੱਡ ਵਿੱਚ 99 ਪ੍ਰਤੀਸ਼ਤ ਲੋਕ ਨਸ਼ਿਆਂ ਦੀ ਵਰਤੋਂ ਕਰਦੇ ਹਨ। ਰੀਆ ਨੇ ਐਨਸੀਬੀ ਨੂੰ ਦਿੱਤੇ ਬਿਆਨ ਵਿੱਚ 25 ਬਾਲੀਵੁੱਡ ਮਸ਼ਹੂਰ ਹਸਤੀਆਂ ਦਾ ਨਾਂ ਵੀ ਲਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago