ਮੁੰਬਈ ਪੁਲਿਸ ਨੇ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ਦਾ ਅਦਾਲਤ ਵਿੱਚ ਕੀਤਾ ਵਿਰੋਧ

Raj Kundra

ਪੋਨੋਗ੍ਰਾਫੀ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ‘ਤੇ ਮੁੰਬਈ ਦੀ ਸੈਸ਼ਨ ਕੋਰਟ ਹੁਣ 20 ਅਗਸਤ ਨੂੰ ਫੈਸਲਾ ਸੁਣਾਏਗੀ।

ਉਦੋਂ ਤਕ ਉਸ ਨੂੰ ਜੇਲ੍ਹ ਵਿਚ ਰਹਿਣਾ ਪਏਗਾ। ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ‘ਤੇ ਮੰਗਲਵਾਰ (10 ਅਗਸਤ) ਨੂੰ ਸੁਣਵਾਈ ਹੋਈ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।

ਇਸ ਸੁਣਵਾਈ ਦੌਰਾਨ ਪੁਲਿਸ ਨੇ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਅਦਾਲਤ ਨੂੰ ਦੱਸਿਆ ਕਿ ਉਸਨੂੰ ਜ਼ਮਾਨਤ ਦੇਣ ਨਾਲ ਸਮਾਜ ਨੂੰ ਗਲਤ ਸੰਦੇਸ਼ ਜਾਵੇਗਾ। ਪੁਲਿਸ ਨੇ ਇਹ ਵੀ ਕਿਹਾ ਕਿ ਜੇ ਰਾਜ ਕੁੰਦਰਾ ਜ਼ਮਾਨਤ ‘ਤੇ ਰਿਹਾਅ ਹੋ ਜਾਂਦਾ ਹੈ ਤਾਂ ਉਹ ਦੁਬਾਰਾ ਉਹੀ ਅਪਰਾਧ ਕਰ ਸਕਦਾ ਹੈ ਅਤੇ ਦੇਸ਼ ਛੱਡ ਕੇ ਭੱਜ ਸਕਦਾ ਹੈ। ਪੁਲਿਸ ਨੇ ਇਹ ਇਸ ਲਈ ਕਿਹਾ ਹੈ ਕਿਉਂਕਿ ਰਾਜ ਕੁੰਦਰਾ ਕੋਲ ਯੂ ਕੇ ਦੀ ਨਾਗਰਿਕਤਾ ਹੈ।

ਇਸ ਤੋਂ ਪਹਿਲਾਂ 28 ਜੁਲਾਈ ਨੂੰ ਫੋਰਟ ਕੋਰਟ ਨੇ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ