Salman Khan News: ਸਲਮਾਨ ਖਾਨ ਨੇ #BEINGHAANGRRY ਨਾਂ ਦੀ ਸ਼ੁਰੂ ਕੀਤੀ ਪਹਿਲ, ਲੋੜਵੰਦਾਂ ਦੇ ਘਰਾਂ ਵਿੱਚ ਪਹੁੰਚਾਇਆ ਰਾਸ਼ਨ

salman-khan-launches-beinghaangrry-initiative

Salman Khan News: ‘ਲੌਕ ਡਾਊਨ’ ਦੌਰਾਨ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੇ ਰੋਜ਼ਾਨਾ ਹਜ਼ਾਰਾਂ ਮਜ਼ਦੂਰਾਂ ਅਤੇ ਗਰੀਬ ਲੋਕਾਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕਰੋੜਾਂ ਰੁਪਏ ਟਰਾਂਸਫਰ ਕਰ ਰਹੇ ਹਨ। ਇਨ੍ਹਾਂ ਹੀ ਨਹੀਂ, ਹਾਲ ਵਿਚ ਸਲਮਾਨ ਖਾਨ ਨੇ ਆਪਣੇ ਕਰੀਬੀ ਦੋਸਤ ਅਤੇ ਕਾਂਗਰਸ ਪਾਰਟੀ ਦੇ ਨੇਤਾ ਬਾਬਾ ਸਿਦੀਕੀ ਦੇ ਜਰੀਏ ਵੀ ਗਰੀਬਾਂ ਨੂੰ ਟਰੱਕ ਵਿਚ ਰਾਸ਼ਨ ਭੇਜਿਆ ਸੀ।

salman-khan-launches-beinghaangrry-initiative

ਕੁਝ ਦਿਨ ਪਹਿਲਾਂ ਹੀ ਉਹ ਆਪਣੇ ਪਨਵੇਲਾ ਫਾਰਮ ਹਾਊਸ ਵਿਚ ਪਿੰਡ ਵਾਸੀਆਂ ਨੂੰ ਰਾਸ਼ਨ ਵੰਡਦੇ ਹੋਏ ਵੀ ਨਜ਼ਰ ਆਏ ਸਨ। ਹੁਣ ਸਲਮਾਨ ਖਾਨ ਨੇ ਆਪਣੀ ਇਕ ਚੈਰਿਟੀ ਸੰਸਥਾ ‘ਬੀਇੰਗ ਹਿਊਮਨ’ ਦੀ ਤਰਜ਼ ‘ਤੇ ‘ਬੀਇੰਗ ਹੰਗਰੀ’ ਨਾਂ ਦੀ ਇਕ ਨਵੀਂ ਪਹਿਲ ਕੀਤੀ ਹੈ। ਇਸ ਪਹਿਲ ਦੇ ਤਹਿਤ ਸਲਮਾਨ ਖਾਨ ਲੋੜਵੰਦਾਂ ਨੂੰ ਰਾਸ਼ਨ ਪਹੁੰਚਾਉਣ ਲਈ 2 ਮਿੰਨੀ ਟਰੱਕਾਂ ਦੀ ਵਰਤੋਂ ਕਰ ਰਹੇ ਹਨ। ਦੱਸ ਦੇਈਏ ਕਿ ਸਲਮਾਨ ਖਾਨ ਆਉਣ ਵਾਲੀ ਫਿਲਮ ‘ਰਾਧੇ’ ਦੀ ਸ਼ੂਟਿੰਗ ਦੌਰਾਨ ਯੂਨਿਟ ਦੇ ਲੋਕਾਂ ਲਈ ਖਾਣਾ ਪਕਾਉਣ ਲਈ ਵਰਤੇ ਜਾਣ ਵਾਲੇ ਟਰੱਕਾਂ ਨੂੰ ਰਾਸ਼ਨ ਟਰੱਕਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜੋ ਹੁਣ ਮੁੰਬਈ ਦੀਆਂ ਗਲੀਆਂ ਵਿਚ ਘੁੰਮਦੇ ਲੋਕਾਂ ਦੀ ਮਦਦ ਕਰ ਰਹੇ ਹਨ।

Bollywood News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ