ਬਾਲੀਵੁੱਡ

Sanjay Dutt Cancer News: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਜੈ ਦੱਤ ਨੂੰ ਹੋਇਆ ਫੇਫੜਿਆਂ ਦਾ ਕੈਂਸਰ, ਇਲਾਜ ਲਈ ਅਮਰੀਕਾ ਰਵਾਨਾ ਹੋ ਸਕਦੇ ਨੇ

Sanjay Dutt Cancer News: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਲੰਗ ਕੈਂਸਰ ਯਾਨੀ ਫੇਫੜਿਆਂ ਦਾ ਹੋਇਆ ਹੈ। ਲੀਲਾਵਤੀ ਹਸਪਤਾਲ ਤੋਂ ਇਲਾਜ ਕਰਾ ਕੇ ਸੰਜੇ ਦੱਤ ਹਾਲ ਹੀ ‘ਚ ਡਿਸਚਾਰਜ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕੈਂਸਰ ਹੋਣ ਦੀ ਗੱਲ ਸਾਹਮਣੇ ਆਈ ਸੀ। ਫ਼ਿਲਮ ਕ੍ਰਿਟਿਕ ਕੋਮਲ ਨਾਹਟਾ ਨੇ ਸੋਸ਼ਲ ਮੀਡੀਆ ‘ਤੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ।

ਕੋਮਲ ਨਾਹਟਾ ਨੇ ਦੱਸਿਆ ਕਿ ਸੰਜੇ ਦੱਤ ਦੇ ਫੇਫੜਿਆਂ ‘ਚ ਪਾਣੀ ਭਰ ਗਿਆ ਸੀ। ਉਹ ਕੱਢਿਆ ਗਿਆ ਤੇ ਫਿਰ ਟੈਸਟ ਕਰਕੇ ਸਟੇਜ ਚਾਰ ਦਾ ਕੈਂਸਰ ਡਿਟੈਕਟ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਜਲਦ ਅਮਰੀਕਾ ਰਵਾਨਾ ਹੋ ਸਕਦੇ ਹਨ।

ਇਸ ਤੋਂ ਪਹਿਲਾਂ ਸੰਜੇ ਦੱਤ ਨੇ ਆਪਣਾ ਬਿਆਨ ਪੋਸਟ ਕਰਦੇ ਹੋਏ ਲਿਖਿਆ, “ਹੈਲੋ ਦੋਸਤੋ, ਮੈਂ ਡਾਕਟਰੀ ਇਲਾਜ ਕਰਕੇ ਆਪਣੇ ਕੰਮ ਤੋਂ ਕੁਝ ਸਮਾਂ ਬ੍ਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਅਤੇ ਮੇਰੇ ਦੋਸਤ ਮੇਰੇ ਨਾਲ ਹਨ। ਮੈਂ ਆਪਣੇ ਸ਼ੁੱਭਚਿੰਤਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰੇਸ਼ਾਨ ਹੋਣ ‘ਤੇ ਕਿਸੇ ਵੀ ਬੇਲੋੜੀ ਚੀਜ਼ ਦਾ ਅੰਦਾਜ਼ਾ ਨਾ ਲਗਾਉਣ। ਮੈਂ ਤੁਹਾਡੇ ਪਿਆਰ ਅਤੇ ਅਰਦਾਸਾਂ ਨਾਲ ਜਲਦੀ ਵਾਪਸ ਆ ਜਾਵਾਂਗਾ।”

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago