ਬਾਲੀਵੁੱਡ

Shahrukh Khan News: Corona ਪੀੜਤਾਂ ਦੀ ਮੱਦਦ ਲਈ ਅੱਗੇ ਆਏ ਸ਼ਾਹਰੁਖ ਖਾਨ, ਵੰਡੀਆਂ 25000 ਪੀਪੀ ਕਿੱਟਾਂ

Shahrukh Khan News: ‘Coronavirus’ ਨੇ ਪੂਰੇ ਦੇਸ਼ ਵਿਚ ਤਬਾਹੀ ਮਚਾਈ ਹੋਈ ਹੈ। ਇਸ ਜਾਨਲੇਵਾ ਵਾਇਰਸ ਦੀ ਲਪੇਟ ਵਿਚ 9 ਹਜ਼ਾਰ ਤੋਂ ਵੱਧ ਲੋਕ ਆ ਚੁੱਕੇ ਹਨ ਅਤੇ ਮੌਤਾਂ ਦੀ ਗਿਣਤੀ 324 ਦੇ ਕਰੀਬ ਪਹੁੰਚ ਗਈ ਹੈ। ਪਿਛਲੇ 24 ਘੰਟੇ ਵਿਚ 905 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂਕਿ 51 ਲੋਕਾਂ ਦੀ ਮੌਤ ਹੋ ਗਈ। ਇਸ ਮੁਸ਼ਕਿਲ ਸਮੇਂ ਵਿਚ ਵੀ ਲੋਕ ਮਦਦ ਤੋਂ ਪਿੱਛੇ ਨਹੀਂ ਹੱਟ ਰਹੇ ਹਨ। ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਵੀ ਆਪਣੇ ਵੱਲੋਂ ‘ਕੋਰੋਨਾ’ ਦੀ ਮਾਰ ਝੱਲ ਰਹੇ ਲੋਕਾਂ ਦੀ ਲਗਾਤਾਰ ਮਦਦ ਕਰ ਰਹੇ ਹਨ।

ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਦੱਸਿਆ ਕਿ ਸ਼ਾਹਰੁਖ ਖਾਨ ਨੇ ਸਰਕਾਰ ਦੀ ਮਦਦ ਕਰਨ ਲਈ 25 ਹਜ਼ਾਰ PPE ਕਿੱਟ ਦਿੱਤੀ ਹੈ। ਅਭਿਨੇਤਾ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ ਤਾਂ ਸ਼ਾਹਰੁਖ ਖਾਨ ਨੇ ਵੀ ਜਵਾਬ ਦਿੰਦੇ ਹੋਏ ਧੰਨਵਾਦ ਕੀਤਾ। ਰਾਜੇਸ ਟੋਪੇ ਨੇ ਟਵੀਟ ਕੀਤਾ, ”25 ਹਜ਼ਾਰ PPE ਕਿੱਟ ਦੇ ਯੋਗਦਾਨ ਲਈ ਬਹੁਤ ਧੰਨਵਾਦ ਸ਼ਾਹਰੁਖ ਖਾਨ। ਇਹ ਕੋਵਿਡ 19 ਖਿਲਾਫ ਸਾਡੀ ਲੜਾਈ ਵਿਚ ਸਹਾਇਤਾ ਕਰੇਗੀ ਅਤੇ ਇਸ ਨਾਲ ਡਾਕਟਰਾਂ ਦੀ ਸੁਰੱਖਿਆ ਕਰਨ ਵਿਚ ਵੀ ਕਾਫੀ ਆਸਾਨੀ ਹੋਵੇਗੀ।” ਇਸੇ ਟਵੀਟ ‘ਤੇ ਸ਼ਾਹਰੁਖ ਖਾਨ ਨੇ ਰਿਪਲਾਈ ਕਰਦੇ ਹੋਏ ਲਿਖਿਆ, ”ਕਿੱਟ ਦੇ ਸਰੋਤ ਵਿਚ ਤੁਹਾਡੀ ਹਰ ਮਦਦ ਲਈ ਧੰਨਵਾਦ। ਅਸੀਂ ਸਾਰੇ ਇਸੇ ਕੋਸ਼ਿਸ਼ ਵਿਚ ਹਾਂ ਕਿ ਅਸੀਂ ਆਪਣੀ ਤੇ ਮਾਨਵਤਾ ਦੀ ਰੱਖਿਆ ਕਰੀਏ। ਸੇਵਾ ਕਰਕੇ ਖੁਸ਼ੀ ਹੋਈ। ਤੁਹਾਡਾ ਪਰਿਵਾਰ, ਟੀਮ ਸੁਰੱਖਿਅਤ ਅਤੇ ਸਿਹਤਮੰਦ ਰਹੇ।”

Bollywood News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago