Bollywood Latest News: ਸ਼ੇਖਰ ਗੁਪਤਾ ਨੇ ਸੁਸ਼ਾਂਤ ਸਿੰਘ ਰਾਜਪੂਤ ਤੇ ਫ਼ਿਲਮ ਬਣਾਉਣ ਦਾ ਕੀਤਾ ਫ਼ੈਸਲਾ

shekhar-gupta-decided-to-make-a-film-on-sushant-singh-rajput

Bollywood Latest News: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਖ਼ੁਦਕੁਸ਼ੀ ਮਾਮਲੇ ਦੀ ਮੁੰਬਈ ਪੁਲਸ ਕਾਫ਼ੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਅਜਿਹੇ ‘ਚ ਪੁਲਸ ਉਨ੍ਹਾਂ ਦੇ ਪਰਿਵਾਰ ਅਤੇ ਕਰੀਬੀ ਦੋਸਤਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਇਸੇ ਪੁੱਛਗਿੱਛ ਲਈ ਵੀਰਵਾਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਦੋਸਤ ਰੀਆ ਚੱਕਰਵਰਤੀ ਨੂੰ ਮੁੰਬਈ ਥਾਣੇ ਬੁਲਾਇਆ ਗਿਆ ਸੀ। ਪੁਲਸ ਤੇ ਰੀਆ ਵਿਚਕਾਰ ਇਹ ਪੁੱਛਗਿੱਛ ਕਰੀਬ 9 ਘੰਟਿਆਂ ਤੱਕ ਚਲੀ, ਜਿਸ ‘ਚ ਰੀਆ ਚੱਕਰਵਰਤੀ ਨੇ ਕਈ ਵੱਡੇ ਖ਼ੁਲਾਸੇ ਕੀਤੇ। ਰੀਆ ਨੇ ਪੁੱਛਗਿੱਛ ਦੌਰਾਨ ਕਰਨ ਜੌਹਰ ਦੇ ਧਰਮਾ ਪ੍ਰੋਡਕਸ਼ਨ ਤੇ ਯਸ਼ਰਾਜ ਫ਼ਿਲਮਸ ਨਾਲ ਜੁੜੀਆਂ ਕਈਆਂ ਗੱਲਾਂ ਦਾ ਜ਼ਿਕਰ ਕੀਤਾ, ਜਿਸ ਦਾ ਸਿੱਧਾ ਕਨੈਕਸ਼ਨ/ਸਬੰਧ ਸੁਸ਼ਾਂਤ ਸਿੰਘ ਰਾਜਪੂਤ ਨਾਲ ਸੀ।

ਇਹ ਵੀ ਪੜ੍ਹੋ: Bollywood Latest News: ਖਾਨ ਪਰਿਵਾਰ ਦੇ ਨਾਲ ਪੰਗਾ ਲੈਣਾ ਪਿਆ ਮਹਿੰਗਾ, ਅਭਿਨਵ ਕਸ਼ਯਪ ਤੇ ਸੋਹੇਲ ਖਾਨ ਨੇ ਕੀਤਾ ਮਾਣਹਾਨੀ ਦਾ ਕੇਸ

ਦੱਸਣਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੀ ਘਟਨਾ ‘ਤੇ ਫ਼ਿਲਮ ਬਣਨ ਜਾ ਰਹੀ ਹੈ। ਮਿਊਜ਼ਿਕ ਕੰਪਨੀ ਚਲਾਉਣ ਵਾਲੇ ਵਿਜੇ ਸ਼ੇਖਰ ਗੁਪਤਾ ਨੇ ਸੁਸ਼ਾਂਤ ‘ਤੇ ਆਧਾਰਿਤ ਫ਼ਿਲਮ ਬਣਾਉਣ ਦਾ ਫੈਸਲਾ ਕੀਤਾ ਹੈ। ਫ਼ਿਲਮ ਦਾ ਨਾਂ ਨਾਂ ‘ਸੁਸਾਇਡ ਔਰ ਮਰਡਰ’ ਹੈ, ਜਿਸ ਦੀ ਸ਼ੂਟਿੰਗ ਜਲਦ ਸ਼ੁਰੂ ਕੀਤੀ ਜਾਵੇਗੀ। ਵਿਜੇ ਨੇ ਦੱਸਿਆ ਕਿ ਇਹ ਫ਼ਿਲਮ ਸੁਸ਼ਾਂਤ ਦੀ ਜ਼ਿੰਦਗੀ ‘ਤੇ ਆਧਾਰਿਤ ਨਹੀਂ ਹੈ, ਸਗੋਂ ਉਨ੍ਹਾਂ ਦੀ ਖ਼ੁਦਕੁਸ਼ੀ ਦੀ ਘਟਨਾ ‘ਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਤੋਂ ਪ੍ਰੇਰਿਤ ਹੈ। ਅਜਿਹੇ ‘ਚ ਫ਼ਿਲਮ ਬਣਾਉਣ ਲਈ ਉਨ੍ਹਾਂ ਨੂੰ ਕਿਸੇ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੈ।

Bollywood News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ