Bollywood News: ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਦੁਖੀ ਹੋ ਕੇ 14 ਸਾਲਾਂ ਫੈਨ ਨੇ ਕੀਤੀ ਖ਼ੁਦਕੁਸ਼ੀ

sushant-rajput-fan-commit-suicide

Bollywood News: ਅਦਾਕਾਰ ਸੁਸ਼ਾਂਤ ਸਿੰਘ ਦੇ ਦੇਹਾਂਤ ਨੂੰ ਇਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਉਸ ਦੇ ਸਾਥੀ ਅਜੇ ਵੀ ਬਹੁਤ ਦੁਖੀ ਹਨ। ਇਸ ਦੌਰਾਨ ਇਹ ਖ਼ਬਰ ਸਾਹਮਣੇ ਆਈ ਹੈ ਕਿ ਸੁਸ਼ਾਂਤ ਦੇ ਇੱਕ ਹੋਰ ਫੈਨ ਨੇ ਖੁਦਕੁਸ਼ੀ ਕਰ ਲਈ ਹੈ। ਇਕ ਵੈੱਬਸਾਈਟ ਅਨੁਸਾਰ ਖ਼ੁਦਕੁਸ਼ੀ ਕਰਨ ਵਾਲਾ ਲੜਕਾ 14 ਸਾਲ ਦਾ ਸੀ ਅਤੇ ਨਾਗਪੁਰ ਨੇੜੇ ਜਾਰਪਟਕਾ ਦਾ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਉਹ ਸਦਮੇ ਵਿੱਚ ਸੀ।

ਇਹ ਵੀ ਪੜ੍ਹੋ: Bollywood Latest News: ਸੁਸ਼ਾਂਤ ਸਿੰਘ ਰਾਜਪੂਤ ਦੀ ਪੋਸਟਮਾਰਟਮ ਰਿਪੋਰਟ ਨੇ ਸਾਹਮਣੇ ਲਿਆਂਦੀ ਮੌਤ ਦੀ ਅਸਲੀ ਵਜ੍ਹਾ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਪਰਿਵਾਰ ਇਸ ਘਟਨਾ ਤੋਂ ਉਸ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਹਨਾਂ ਦਾ ਕਹਿਣਾ ਹੈ ਕਿ ਉਹ ਲਗਾਤਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਆਤਮ-ਹੱਤਿਆ ਨਾਲ ਜੁੜੀਆਂ ਖ਼ਬਰਾਂ ਨੂੰ ਲਗਾਤਾਰ ਟੀਵੀ ਉੱਪਰ ਦੇਖਦਾ ਰਹਿੰਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਘਰ ਤੋਂ ਕੋਈ ਸੂਸਾਈਡ ਨੋਟ ਨਹੀਂ ਮਿਲੇ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

sushant-rajput-fan-commit-suicide

ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਬਿਹਾਰ ਤੋਂ ਅਜਿਹੇ 2 ਮਾਮਲੇ ਪਹਿਲਾਂ ਆ ਚੁੱਕੇ ਹਨ। ਪਟਨਾ ਦੇ ਵੱਖ-ਵੱਖ ਜ਼ਿਲਿਆਂ ਵਿਚ ਇਕ ਨੌਜਵਾਨ ਅਤੇ ਇਕ ਲੜਕੀ ਨੇ ਖ਼ੁਦਕੁਸ਼ੀ ਕਰ ਲਈ ਸੀ। ਦੱਸ ਦਈਏ ਕਿ ਸੁਸ਼ਾਂਤ ਨੇ 14 ਜੂਨ ਨੂੰ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਅਪਾਰਟਮੈਂਟ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ।

Bollywood News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ