‘ਡੈਡੀ ਕੂਲ ਮੁੰਡੇ ਫੂਲ 2’ ਦੀ ਰਿਲੀਜ਼ ਡੇਟ ਦਾ ਐਲਾਨ, ਰਣਜੀਤ ਬਾਵਾ ਤੇ ਜੱਸੀ ਗਿੱਲ ਲਾਉਣਗੇ ਕਾਮੇਡੀ ਦਾ ਤੜਕਾ

Daddy-cool-munde-fool-2-release-date-announced

ਰਣਜੀਤ ਬਾਵਾ ਤੇ ਜੱਸੀ ਗਿੱਲ ਦੀ ਅਗਲੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਫ਼ਿਲਮ 27 ਅਗਸਤ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਓਮਜੀ ਸਟਾਰ ਸਟੂਡੀਓਸ ਦੀ ਪ੍ਰੋਡਕਸ਼ਨ ‘ਚ ਬਣੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2′ ‘ਚ ਰਣਜੀਤ ਬਾਵਾ, ਜੱਸੀ ਗਿੱਲ, ਜਸਵਿੰਦਰ ਭੱਲਾ ਤੇ ਤਾਨੀਆ ਦਾ ਅਹਿਮ ਕਿਰਦਾਰ ਹੈ।

ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ਸਾਲ 2013 ‘ਚ ਆਈ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ’ ਦਾ ਰੀਮੇਕ ਹੈ। ਜਿਸ ‘ਚ ਜਸਵਿੰਦਰ ਭੱਲਾ ਦੇ ਨਾਲ ਅਮਰਿੰਦਰ ਗਿੱਲ, ਹਰੀਸ਼ ਵਰਮਾ, ਯੁਵਿਕਾ ਚੌਧਰੀ, ਇਹਾਣਾ ਢਿੱਲੋਂ, ਅਮਰ ਨੂਰੀ ਤੇ ਰਾਣਾ ਰਣਬੀਰ ਵਰਗੇ ਚਿਹਰੇ ਨਜ਼ਰ ਆਏ ਸੀ।

ਇਸ ਫਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜੋ ਕਿ 2020 ‘ਚ ਰਿਲੀਜ਼ ਕੀਤੀ ਜਾਣੀ ਸੀ ਪਰ ਕੋਰੋਨਾ ਦੇ ਕਾਰਨ ਫਿਲਮ ਹੁਣ 27 ਅਗਸਤ ਨੂੰ ਰਿਲੀਜ਼ ਹੋਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ