ਦਲੀਪ ਕੁਮਾਰ ਨੂੰ ਹਸਪਤਾਲ ਤੋਂ ਛੁੱਟੀ, ਸਾਇਰਾ ਬਾਨੋ ਨੇ ਪ੍ਰਾਰਥਨਾਵਾਂ ਲਈ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ

Dalip-Kumar-discharged-from-hospital,

98 ਸਾਲਾ ਦਿਲੀਪ ਕੁਮਾਰ ਆਪਣੀ ਪਤਨੀ ਸਾਇਰਾ ਬਾਨੋ ਦੇ ਨਾਲ ਹਸਪਤਾਲ ਤੋਂ ਬਾਹਰ ਨਿਕਲੇ ਤੇ ਉਨ੍ਹਾਂ ਦੇ ਚਿਹਰੇਤੇ ਤਸੱਲੀ ਨਜ਼ਰ ਰਹੀ ਸੀ।

ਦਿਲੀਪ ਕੁਮਾਰ ਨੂੰ ਪਿਛਲੇ 5 ਦਿਨਾਂ ਤੋਂ ਸਾਹ ਦੀ ਸਮੱਸਿਆ ਕਾਰਨ ਮੁੰਬਈ ਦੇ ਖਾਰ ਖੇਤਰ ਦੇ ਪੀਡੀ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਨੂੰ ਕਲ੍ਹ  ਦੁਪਹਿਰ 12.45 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਤੇ ਐਂਬੂਲੈਂਸ ਰਾਹੀਂ ਬਾਂਦਰਾ ਦੇ ਪਾਲੀ ਹਿੱਲ ਬੰਗਲੇ ਲਿਜਾਇਆ ਗਿਆ।

ਬੁੱਧਵਾਰ ਦੁਪਹਿਰ ਡੇਢ ਵਜੇ ਤੋਂ ਦੁਪਹਿਰ 2.00 ਵਜੇ ਦਲੀਪ ਕੁਮਾਰ ਦੀ ਛਾਤੀ ਵਿਚ ਜਮ੍ਹਾਂ ਪਾਣੀ ਨੂੰ ਬਾਹਰ ਕੱਢਣ ਲਈ ਮਾਮੂਲੀ ਸਰਜਰੀ ਕੀਤੀ ਗਈ। ਮੈਡੀਕਲ ਪਾਰਲੈਂਸ ਵਿੱਚ ਇਸ ਸਰਜਰੀ ਨੂੰਪਲੁਰਲ ਐਸੀਪਰਿੰਗਕਿਹਾ ਜਾਂਦਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ