ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ

Deep Sidhu did not get bail even today

ਦੀਪ ਸਿੱਧੂ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦਾ ਮੁਵੱਕਿਲ ਗ਼ਲਤ ਸਮੇਂ ’ਤੇ ਗ਼ਲਤ ਥਾਂ ਉਪਰ ਹਾਜ਼ਰ ਸੀ ਤੇ ਉਸ ਦਾ ਮੀਡੀਆ ਟਰਾਇਲ ਕੀਤਾ ਗਿਆ ਹੈ।

ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲ ਸਕੀ। ਪੰਜਾਬੀ ਕਲਾਕਾਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੀਸ ਹਜ਼ਾਰੀ ਅਦਾਲਤ ਵਿੱਚ ਹੋਈ। ਅਦਾਲਤ ਨੇ ਇਸ ਬਾਰੇ ਸਰਕਾਰ ਤੋਂ 8 ਅਪਰੈਲ ਤੱਕ ਜਵਾਬ ਮੰਗਿਆ ਹੈ। ਹੁਣ ਦਿੱਲੀ ਪੁਲਿਸ 8 ਅਪਰੈਲ ਨੂੰ ਆਪਣਾ ਜਵਾਬ ਦਾਇਰ ਕਰੇਗੀ।

ਇਸ ਮਾਮਲੇ ਦੀ ਬੁੱਧਵਾਰ ਨੂੰ ਵੀ ਸੁਣਵਾਈ ਹੋਈ ਸੀ ਪਰ ਵਧੀਕ ਸੈਸ਼ਨ ਜੱਜ ਦੀਪਕ ਡਬਾਸ ਨੇ ਅਰਜ਼ੀ ਜ਼ਿਲ੍ਹਾ ਤੇ ਸੈਸ਼ਨ ਜੱਜ (ਹੈੱਡਕੁਆਰਟਰਸ) ਗਰੀਸ਼ ਕਠਪਾਲੀਆ ਕੋਲ ਭੇਜ ਦਿੱਤੀ ਸੀ। ਅੱਜ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਚਾਰੂ ਅਗਰਵਾਲ ਵੱਲੋਂ ਕੀਤੀ ਗਈ।

ਦੱਸ ਦਈਏ ਕਿ ਅਜਿਹਾ ਹੀ ਇੱਕ ਹੋਰ ਕੇਸ ਅਦਾਲਤ ਵਿੱਚ ਸੁਣੇ ਜਾਣ ਕਾਰਨ ਡਬਾਸ ਨੇ ਅਰਜ਼ੀ ’ਤੇ ਸੁਣਵਾਈ ਨਹੀਂ ਕੀਤੀ ਸੀ। ਦੀਪ ਸਿੱਧੂ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦਾ ਮੁਵੱਕਿਲ ਗ਼ਲਤ ਸਮੇਂ ’ਤੇ ਗ਼ਲਤ ਥਾਂ ਉਪਰ ਹਾਜ਼ਰ ਸੀ ਤੇ ਉਸ ਦਾ ਮੀਡੀਆ ਟਰਾਇਲ ਕੀਤਾ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ