ਦਿਲਜੀਤ ਦੋਸਾਂਝ ਪੰਜਾਬੀ ਸਿਨੇਮਾ ਦਾ ਸੁਪਰਸਟਾਰ ਹੈ। ਉਸ ਨੇ ਸਿਰਫ ਪੰਜਾਬੀ ਸਿਨੇਮਾ ਹੀ ਨਹੀਂ ਸਗੋਂ ਹਿੰਦੀ ਸਿਨੇਮਾਂ ‘ਚ ਆਪਣੀ ਐਕਟਿੰਗ ਤੇ ਗਾਣਿਆਂ ਨਾਲ ਲੋਕਾਂ ਦੇ ਦਿਲਾਂ ‘ਤੇ ਰਾਜ਼ ਕੀਤਾ ਹੈ। ਕੁਝ ਦਿਨ ਪਹਿਲਾਂ ਹੀ ਦਿਲਜੀਤ ਦਾ ਗਾਣਾ ‘ਠੱਗ ਲਾਈਫ’ ਆਇਆ ਹੈ। ਇਸ ਨੇ ਰਿਲੀਜ਼ ਹੁੰਦਿਆਂ ਹੀ ਯੂਟਿਊਬ ‘ਤੇ ਧੂਮ ਮਚਾ ਦਿੱਤੀ ਹੈ।
ਇਹ ਗਾਣਾ ਦਿਲਜੀਤ ਦੋਸਾਂਝ ਦੀ ਐਲਬਮ ‘Roar’ ਦਾ ਹੈ। ‘ਠੱਗ ਲਾਈਫ’ ਦਾ ਇਹ ਦੂਜਾ ਗਾਣਾ ਹੈ। ਇਸ ਤੋਂ ਪਹਿਲਾਂ ਐਲਬਮ ਦਾ ਗਾਣਾ ‘ਗੁਲਾਬੀ ਪੱਗ’ ਰਿਲੀਜ਼ ਹੋਇਆ ਸੀ ਜਿਸ ਨੂੰ ਔਡੀਅੰਸ ਨੇ ਖੂਬ ਪਸੰਦ ਕੀਤਾ ਸੀ।
‘ਠੱਗ ਲਾਈਫ’ ਦਾ ਟੀਜ਼ਰ ਨਵੇਂ ਸਾਲ ਮੌਕੇ ਰਿਲੀਜ਼ ਕੀਤਾ ਗਿਆ ਸੀ ਤੇ ਦਿਲਜੀਤ ਨੇ 6 ਜਨਵਰੀ ਨੂੰ ਆਪਣੇ ਜਨਮ ਦਿਨ ਮੌਕੇ ਗਾਣਾ ਰਿਲੀਜ਼ ਕੀਤਾ। ਹੁਣ ਗਾਣਾ ਯੂਟਿਊਬ ‘ਤੇ ਟ੍ਰੈਂਡ ਕਰ ਰਿਹਾ ਹੈ।
ਪੰਜਾਬੀ ਗਾਣੇ ‘ਠੱਗ ਲਾਈਫ’ ਨੂੰ ਰਣਬੀਰ ਸਿੰਘ ਨੇ ਲਿਖਿਆ ਤੇ ਜਿਤੇਂਦਰ ਸ਼ਾਹ ਨੇ ਕੰਪੋਜ਼ ਕੀਤਾ ਹੈ। ਜੇਕਰ ਫ਼ਿਲਮਾਂ ਦੀ ਗੱਲ ਕਰੀਏ ਤਾਂ ਦਿਲਜੀਤ ਇਨ੍ਹਾਂ ਦਿਨੀਂ ਆਪਣੇ ਬਾਲੀਵੁੱਡ ਫ਼ਿਲਮ ‘ਗੁੱਡ ਨਿਊਜ਼’ ਤੇ ‘ਅਰਜੁਨ ਪਟਿਆਲਾ’ ਦੀ ਸ਼ੂਟਿੰਗ ‘ਚ ਬਿਜ਼ੀ ਹਨ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…