ਇੱਕ ਫ਼ਿਲਮ ਦਾ ਟਾਇਟਲ ਹੀ ਹੁੰਦਾ ਹੈ ਜੋ ਦਰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚਦਾ ਹੈ ਤੇ ਉਨ੍ਹਾਂ ਨੂੰ ਫ਼ਿਲਮ ਪ੍ਰਤੀ ਉਤਸ਼ਾਹਿਤ ਕਰਦਾ ਹੈ। ਅਜਿਹੀ ਹੀ ਇੱਕ ਫ਼ਿਲਮ ਹੈ ‘ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ’ ਜਿਸ ਦਾ ਟਾਇਟਲ ਕੁਝ ਵੱਖਰਾ ਹੈ। ਫ਼ਿਲਮ ‘ਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੀ ਜੋੜੀ ਪਹਿਲੀ ਵਾਰੀ ਵੱਡੇ ਪਰਦੇ ‘ਤੇ ਨਜ਼ਰ ਆਵੇਗੀ।
‘ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ’ ਨੂੰ ਡਾਇਰੈਕਟ ਕਰਨ ਗੁਲਿਆਨੀ ਨੇ ਕੀਤਾ ਹੈ ਤੇ ਇਹ ਸੁਮਿਤ ਦੱਤ ਤੇ ਡ੍ਰੀਮ ਬੁੱਕ ਦੀ ਪੇਸ਼ਕਸ਼ ਹੈ। ਇਸ ਪੂਰੇ ਪ੍ਰੋਜੈਕਟ ਨੂੰ ਪ੍ਰੋਡਿਊਸ ਕੀਤਾ ਹੈ ਏ ਲਿਓਸਟ੍ਰਾਇਡ ਐਂਟਰਟੇਨਮੈਂਟ ਪ੍ਰੋਡਕਸ਼ਨ ਨੇ।
ਇਹ ਵੀ ਪੜ੍ਹੋ : ਦਿੱਲੀ ‘ਚ ‘ਛੱਪਾਕ’ ਦੀ ਸ਼ੂਟਿੰਗ ‘ਚ ਰੁੱਝੀ ਦੀਪਿਕਾ ਪਾਦੁਕੋਣ, ਸ਼ੂਟ ਦਾ ਵੀਡੀਓ ਆਇਆ ਸਾਹਮਣੇ
ਹਾਲ ਹੀ ‘ਚ ਫ਼ਿਲਮ ਦੀ ਪਹਿਲੀ ਲੁੱਕ ਰਿਲੀਜ਼ ਕੀਤੀ ਗਈ। ਪੋਸਟਰ ਤੋਂ ਇਹ ਲੱਗਦਾ ਹੈ ਕਿ ਇਹ ਫ਼ਿਲਮ ਇੱਕ ਹਲਕੀ ਫੁਲਕੀ ਮਨੋਰੰਜਨ ਨਾਲ ਭਰਪੂਰ ਫ਼ਿਲਮ ਹੋਵੇਗੀ। ਦੋਨੋਂ ਹੀ ਅਦਾਕਾਰ ਬਹੁਤ ਹੀ ਖੁਸ਼ ਮਿਜ਼ਾਜ਼ ਨਜ਼ਰ ਆ ਰਹੇ ਹਨ ਤੇ ਫਿਲਮ ਇੱਕ ਰੋਮਾਂਟਿਕ ਕਾਮੇਡੀ ਹੋਵੇਗੀ।
ਫੇਮਸ ਸੰਗੀਤ ਨਿਰਦੇਸ਼ਕ ਜਤਿੰਦਰ ਸ਼ਾਹ ਨੇ ਇਸ ਨੂੰ ਮਿਊਜ਼ਿਕ ਦਿੱਤਾ ਹੈ ਤੇ ਸਕ੍ਰੀਨਪਲੇ-ਡਾਇਲਾਗ ਨਰੇਸ਼ ਕਥੂਰੀਆ ਨੇ ਲਿਖੇ ਹਨ। ਇਨ੍ਹਾਂ ਸਭ ਤੋਂ ਇੱਕ ਗੱਲ ਤਾਂ ਸਾਫ਼ ਹੈ ਕਿ ਫ਼ਿਲਮ ਯਕੀਨਨ ਬਲੌਕਬਸਟਰ ਫ਼ਿਲਮ ਸਾਬਤ ਹੋਵੇਗੀ। ਇਹ ਫਿਲਮ 24 ਮਈ, 2019 ਨੂੰ ਰਿਲੀਜ਼ ਹੋਵੇਗੀ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…