ਕੰਗਨਾ ਰਣੌਤ ਨੇ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।

Kangana-Ranaut-visits-Sri-Harmandir-Sahib-in-Amritsar-for-the-first-time-with-family

ਅਦਾਕਾਰਾ ਕੰਗਨਾ ਰਨੌਤ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਹੈ। ਇਸ ਦੌਰਾਨ ਅਦਾਕਾਰਾ ਕੰਗਨਾ ਰਨੌਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀ ਹੈ।

ਕੰਗਨਾ ਰਣੌਤ ਆਪਣੇ ਘਰ ਮਨਾਲੀ ਵਿਖੇ ਸਮਾਂ ਬਤੀਤ ਕਰ ਰਹੀ ਹੈ ਪਰ ਹਾਲ ਹੀ ਵਿੱਚ ਕੰਗਨਾ ਰਣੌਤ ਨੇ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।

ਕੰਗਨਾ ਰਨੌਤ ਨੇ ਕਿਹਾ ਹੈ ਕਿ ਉਹ ਪਹਿਲੀ ਵਾਰ ਪਰਿਵਾਰ ਸਮੇਤਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ। ਕੰਗਨਾ ਰਨੌਤ ਨੇ ਮੀਡੀਆ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਪੁਲਿਸ ਦੀ ਮੀਡੀਆ ਨਾਲ ਧੱਕਾ ਮੁਕੀ ਦੇ ਚਲਦਿਆਂ ਗੱਲਬਾਤ ਨਹੀਂ ਹੋ ਸਕੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ