ਮਨੋਰੰਜਨ

ਕਪਿਲ ਸ਼ਰਮਾ ਦੀ ਮਨਮੋਹਨ ਸਿੰਘ ਨਾਲ ਮੁਲਾਕਾਤ , ਸੋਸ਼ਲ ਮੀਡੀਆ ‘ਤੇ ਵਾਇਰਲ ਤਸਵੀਰਾਂ

ਸੋਮਵਾਰ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਨਿਵਾਸ ਸਥਾਨ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕਪਿਲ ਨੇ ਡਾ. ਮਨਮੋਹਨ ਸਿੰਘ ਨਾਲ ਅੰਮ੍ਰਿਤਸਰ ਤੇ ਆਪਣੇ ਕਾਲਜ ਬਾਰੇ ਗੱਲ ਕੀਤੀ। ਇਸ ਮੀਟਿੰਗ ਦੀਆਂ ਦੋ ਤਸਵੀਰਾਂ ਨੂੰ ਕਪਿਲ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ। ਇੱਕ ‘ਚ ਕਪਿਲ ਮਨਮੋਹਨ ਸਿੰਘ ਨਾਲ ਗੱਲ ਕਰਨ ‘ਚ ਰੁੱਝੇ ਹਨ ਤੇ ਦੂਜੀ ਤਸਵੀਰ ‘ਚ ਉਹ ਮਨਮੋਹਨ ਸਿੰਘ ਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਵਿਚਾਲੇ ਖੜ੍ਹੇ ਨਜ਼ਰ ਆ ਰਹੇ ਹਨ।

ਅੰਮ੍ਰਿਤਸਰ ਤੇ ਖਾਣ-ਪੀਣ ਬਾਰੇ ਕਪਿਲ ਨੇ ਇਸ ਫੋਟੋ ਦੇ ਕੈਪਸ਼ਨ ‘ਚ ਲਿਖਿਆ ਹੈ ਤੇ ਨਾਲ ਹੀ ਇਸ ਮੁਲਾਕਾਤ ਲਈ ਮਨਮੋਹਨ ਸਿੰਘ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਜਦੋਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਆਇਆ ਯੂਜ਼ਰਸ ਨੇ ਕਪਿਲ ਦਾ ਖੂਬ ਮਜ਼ਾਕ ਉਡਾਉਣਾ ਸ਼ੁਰੂ ਕਰ ਦਿੱਤਾ। ਯੂਜ਼ਰਸ ਦਾ ਕਹਿਣਾ ਹੈ ਕਿ ਮਨਮੋਹਨ ਸਿੰਘ ‘ਤੇ ਖੂਬ ਜੋਕ ਬਣਾਏ ਸੀ, ਉਨ੍ਹਾਂ ਤੋਂ ਮਾਫ਼ੀ ਮੰਗੀ?

ਇਸ ਤੋਂ ਪਹਿਲਾਂ ਕਪਿਲ ਨੇ ਹਾਲ ਹੀ ‘ਚ ਜਦੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ, ਉਹ ਉਦੋਂ ਕਾਫੀ ਟ੍ਰੋਲ ਹੋਏ ਸੀ। ਇਸ ਦੌਰਾਨ ਦੀ ਤਸਵੀਰ ਵੀ ਕਪਿਲ ਨੇ ਟਵਿਟਰ ‘ਤੇ ਸ਼ੇਅਰ ਕਰ ਮੋਦੀ ਦੀ ਖੂਬ ਤਾਰੀਫ ਕੀਤੀ ਸੀ। ਇਸ ਤੋਂ ਪਹਿਲਾਂ ਉਸ ਨੇ 2016 ‘ਚ ਕੀਤੇ ਇੱਕ ਟਵੀਟ ਲਈ ਮੋਦੀ ਤੋਂ ਮਾਫ਼ੀ ਮੰਗੀ ਸੀ। ਉਦੋਂ ਕਪਿਲ ਨੂੰ ਸੋਸ਼ਲ ਮੀਡੀਆ ‘ਤੇ ਖੂਬ ਟ੍ਰੋਲ ਕੀਤਾ ਗਿਆ ਸੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago