ਮਨੋਰੰਜਨ

‘ਕੇਸਰੀ’ ਦਾ ਇੱਕ ਹੋਰ ਪੋਸਟਰ ਰਿਲੀਜ਼, ਰੋਮਾਂਟਿਕ ਅੰਦਾਜ਼ ‘ਚ ਦਿੱਖ ਰਹੇ ਅਕਸ਼ੈ ਤੇ ਪਰੀਨੀਤੀ

ਇਨ੍ਹੀਂ ਦਿਨੀਂ ਅਕਸ਼ੈ ਕੁਮਾਰ ਤੇ ਪਰੀਨੀਤੀ ਚੋਪੜਾ ਆਪਣੀ ਆਉਣ ਵਾਲੀ ਫ਼ਿਲਮ ‘ਕੇਸਰੀ’ ਨੂੰ ਲੈ ਖੂਬ ਚਰਚਾ ‘ਚ ਹਨ। ਫ਼ਿਲਮ ‘ਚ ਅਕਸ਼ੈ ਨੇ ਇੱਕ ਸਿੱਖ ਹੌਲਦਾਰ ਇਸ਼ਰ ਸਿੰਘ ਦਾ ਰੋਲ ਪਲੇਅ ਕੀਤਾ ਹੈ। ਫ਼ਿਲਮ ਰਿਲੀਜ਼ ਹੋਣ ‘ਚ ਬੇਹੱਦ ਘੱਟ ਸਮਾਂ ਬਾਕੀ ਹੈ। ਇਸ ਲਈ ਸੋਸ਼ਲ ਮੀਡੀਆ ‘ਤੇ ਇਸ ਨੂੰ ਖੂਬ ਪ੍ਰਮੋਟ ਕੀਤਾ ਜਾ ਰਿਹਾ ਹੈ। ਹੁਣ ਤਕ ਫ਼ਿਲਮ ਦੇ ਕਈ ਪੋਸਟਰ ਤੇ ਗਾਣੇ ਰਿਲੀਜ਼ ਹੋ ਚੁੱਕੇ ਹਨ।

ਹੁਣ ਫ਼ਿਲਮ ਦਾ ਇੱਕ ਹੋਰ ਪੋਸਟਰ ਰਿਲੀਜ਼ ਹੋਇਆ ਹੈ। ਇਸ ‘ਚ ਅਕਸ਼ੈ ਕੁਮਾਰ ਤੇ ਪਰੀਨੀਤੀ ਚੋਪੜਾ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਫ਼ਿਲਮ ‘ਚ ਪਹਿਲੀ ਵਾਰ ਅਕਸ਼ੈ ਤੇ ਪਰੀ ਦੀ ਜੋੜੀ ਪਤੀ-ਪਤਨੀ ਦਾ ਰੋਲ ਨਿਭਾਅ ਰਹੀ ਹੈ। ਪਰੀ ਨੇ ਹੀ ਇਸ ਪੋਸਟਰ ਨੂੰ ਸ਼ੇਅਰ ਕਰਦੇ ‘ਕੇਸਰੀ’ ਕੈਪਸ਼ਨ ਦਿੱਤਾ ਹੈ।

ਇਹ ਵੀ ਪੜ੍ਹੋ : ਕੇਜੀਐਫ ਦੇ ਸੁਪਰਹਿੱਟ ਹੋਣ ਮਗਰੋਂ, ‘ਕੇਜੀਐਫ’ ਦੇ ਚੈਪਟਰ-2 ਦੀ ਸ਼ੂਟਿੰਗ ਹੋਈ ਸ਼ੁਰੂ

ਫ਼ਿਲਮ ‘ਕੇਸਰੀ’ ਦੀ ਕਹਾਣੀ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ‘ਤੇ ਅਧਾਰਤ ਹੈ। ਇਸ ’ਚ 21 ਸਿੱਖਾਂ ਨੇ 10 ਹਜ਼ਾਰ ਅਫਗਾਨੀਆਂ ਦਾ ਸਾਹਮਣਾ ਕੀਤਾ ਤੇ ਉਨ੍ਹਾਂ ਨੂੰ ਹਰਾਇਆ ਸੀ। ਹਾਲ ਹੀ ‘ਚ ਅਕਸ਼ੈ ਨੇ ਫ਼ਿਲਮ ਦਾ ਇੱਕ ਮੇਕਿੰਗ ਵਡਿੀਓ ਵੀ ਸ਼ੇਅਰ ਕੀਤਾ ਸੀ। ਫ਼ਿਲਮ 21 ਮਾਰਚ ਨੂੰ ਰਿਲੀਜ਼ ਹੋ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago